Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਪੰਚ-ਸਰਪੰਚ

Punjab News: ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਲਈ ਨਵੇਂ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਸਰਪੰਚ ਅਤੇ ਪੰਚ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਵਲੋਂ ਬਣਾਈ ਗਈ ਇਸ ਨਵੀਂ ਨੀਤੀ ਤਹਿਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਪੰਚ-ਸਰਪੰਚ

Punjab News: ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਲਈ ਨਵੇਂ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਸਰਪੰਚ ਅਤੇ ਪੰਚ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਵਲੋਂ ਬਣਾਈ ਗਈ ਇਸ ਨਵੀਂ ਨੀਤੀ ਤਹਿਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਜੇਕਰ ਉਨ੍ਹਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਫਿਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਪੰਜਾਬ ‘ਚ ਕੁੱਲ 13,238 ਸਰਪੰਚ ਅਤੇ 83,437 ਪੰਚਾਇਤ ਮੈਂਬਰ ਹਨ। ਹੁਣ ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਅਤੇ ਅਧਿਕਾਰੀ ਐਕਸ ਇੰਡੀਆ ਲੀਵ ਲੈਂਦੇ ਹਨ, ਉਸੇ ਤਰਜ਼ ‘ਤੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਵਿਦੇਸ਼ ਜਾਣ ਤੋਂ ਪਹਿਲਾਂ ਦੱਸਣਾ ਪਵੇਗਾ।

ਜੇਕਰ ਉਨ੍ਹਾਂ ਨੂੰ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਹੀ ਉਹ ਵਿਦੇਸ਼ ਜਾ ਸਕਣਗੇ। ਅਕਸਰ ਦੇਖਿਆ ਜਾਂਦਾ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਪੰਚਾਂ ਅਤੇ ਪੰਚਾਂ ਦੇ ਪਰਿਵਾਰ ਵਿਦੇਸ਼ਾਂ ‘ਚ ਵਸੇ ਹੋਏ ਹਨ ਅਤੇ ਜਦੋਂ ਸਰਪੰਚ ਜਾਂ ਪੰਚ ਵਿਦੇਸ਼ ਚਲਾ ਜਾਂਦਾ ਹੈ ਤਾਂ ਪਿੰਡ ਦੇ ਬਹੁਤ ਸਾਰੇ ਕੰਮ ਅਤੇ ਵਿਕਾਸ ਕਾਰਜ ਰੁਕ ਜਾਂਦੇ ਹਨ। ਇਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ‘ਚ ਰੱਖਦਿਆਂ ਹੀ ਪੰਜਾਬ ਸਰਕਾਰ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ, ਜਿਸ ਨੂੰ ਮੰਨਣਾ ਸੂਬੇ ਦੇ ਹਰ ਸਰਪੰਚ ਅਤੇ ਪੰਚ ਲਈ ਲਾਜ਼ਮੀ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News