Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਹੁਣ ‘ਆਪ’ ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ ਮਿਲੀ ਕਮਿਸ਼ਨ?: ਸੁਖਪਾਲ ਖਹਿਰਾ

Punjab News: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੀ. ਆਰ. ਟੀ. ਸੀ. ਬੱਸਾਂ ਦੀਆਂ ਬਾਡੀਆਂ ਰਾਜਸਥਾਨ ਤੋਂ ਲਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਬੱਸਾਂ ਨੂੰ ਪਾਰਟੀ ਨੇ ਆਪਣੇ ਰੰਗ (ਨੀਲੇ ਤੇ ਪੀਲੇ ਰੰਗ) ਵਿਚ ਰੰਗਵਾਇਆ ਹੈ। ਖਹਿਰਾ ਨੇ ਕਿਹਾ […]
Nishant Malyan
By : Published: 04 Mar 2026 13:58:PM
ਹੁਣ ‘ਆਪ’ ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ ਮਿਲੀ ਕਮਿਸ਼ਨ?: ਸੁਖਪਾਲ ਖਹਿਰਾ

Punjab News: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੀ. ਆਰ. ਟੀ. ਸੀ. ਬੱਸਾਂ ਦੀਆਂ ਬਾਡੀਆਂ ਰਾਜਸਥਾਨ ਤੋਂ ਲਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਬੱਸਾਂ ਨੂੰ ਪਾਰਟੀ ਨੇ ਆਪਣੇ ਰੰਗ (ਨੀਲੇ ਤੇ ਪੀਲੇ ਰੰਗ) ਵਿਚ ਰੰਗਵਾਇਆ ਹੈ।

ਇਸ਼ਤਿਹਾਰ

ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਕਾਂਗਰਸ ਸਰਕਾਰ ਵੇਲੇ ਜੈਪੁਰ ਦੀ ਇਕ ਨਿਜੀ ਫਰਮ ਤੋਂ ਬੱਸਾਂ ਦੀਆਂ ਬਾਡੀਆਂ ਲਵਾਏ ਜਾਣ ਦਾ ਮਜ਼ਾਕ ਉਡਾਉਂਦੇ ਸਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੀ. ਆਰ. ਟੀ. ਸੀ. ਬੱਸਾਂ ਦੀਆਂ ਬਾਡੀਆਂ ਰਾਜਸਥਾਨ ਤੋਂ ਲਵਾਈਆਂ ਹਨ। ਉਨ੍ਹਾਂ ਕਿਹਾ ਕਿ ‘ਬਦਲਾਅ ਵਾਲਿਆਂ’ ਨੇ ਇਕ ਕਦਮ ਹੋਰ ਅੱਗੇ ਵਧਾ ਕੇ ਇਨ੍ਹਾਂ ਬੱਸਾਂ ਨੂੰ ‘ਆਪ’ ਦੇ ਆਪਣੇ ਰੰਗ ਵਿਚ ਰੰਗਿਆ ਹੈ। ਖਹਿਰਾ ਨੇ ਸਵਾਲ ਚੁੱਕਿਆ ਕਿ ਹੁਣ ਪੰਜਾਬ ਨੂੰ ਧੋਖਾ ਕੌਣ ਦੇ ਰਿਹਾ ਹੈ ਤੇ ਇਨ੍ਹਾਂ ਬੱਸਾਂ ਦੀਆਂ ਬਾਡੀਆਂ ਦੇ ਲਈ ਕਿੰਨੀ ਕਮਿਸ਼ਨ ਮਿਲੀ ਹੈ?

ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਿਚ ਪੀ. ਆਰ. ਟੀ. ਸੀ. ਬੱਸ ‘ਤੇ ਲੱਗੇ ਸਟਿਕਰ ਦੀ ਫੋਟੋ ਪਾਈ ਹੈ, ਜਿਸ ਉੱਪਰ ਇਕ ਫ਼ਰਮ ਦਾ ਨਾਂ ਲਿਖਿਆ ਹੋਇਆ ਹੈ ਤੇ ਨਾਲ ਹੀ ਕੁਝ ਹੋਰ ਤਸਵੀਰਾਂ ਸਾਂਝੀਆਂ ਕਰਦਿਆਂ ਉਸ ਫ਼ਰਮ ਦਾ ਪਤਾ ਸਾਂਝਾ ਕੀਤਾ ਹੈ, ਜੋ ਕਿ ਰਾਜਸਥਾਨ ਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News