Punjab Monsoon Health Care: ਡਾਕਟਰਾਂ ਨੇ ਸਲਾਹ ਦਿੱਤੀ ਹੈ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਾਸਟ ਫੂਡ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਘਰ ਦਾ ਬਣਿਆ ਖਾਣਾ ਦੇਣਾ ਚਾਹੀਦਾ ਹੈ।
Diarrhea Patients in Moga: ਦੇਸ਼ ਦੇ ਨਾਲ ਪੰਜਾਬ ‘ਚ ਵੀ ਇਸ ਸਮੇਂ ਮਾਨਸੂਨ ਪੂਰੇ ਜ਼ੋਰ ‘ਤੇ ਹੈ। ਜਿੱਥੇ ਇਸ ਦੌਰਾਨ ਬਾਰਿਸ਼ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਇਸ ਦੇ ਨਾਲ ਹੀ ਕੁਝ ਦਿੱਕਤਾਂ ਦਾ ਸਾਹਮਣਾ ਵੀ ਲੋਕਾਂ ਨੂੰ ਕਰਨਾ ਪੈਂਦਾ ਹੈ।
ਮਾਨਸੂਨ ਦੀ ਬਾਰਿਸ਼ ਅਤੇ ਗੰਦੇ ਪਾਣੀ ਕਾਰਨ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਵਧ ਜਾਂਦੀ ਹੈ, ਜਦੋਂ ਕਿ ਕੱਲ੍ਹ ਪਟਿਆਲਾ ਵਿੱਚ ਡਾਇਰੀਆ ਕਾਰਨ ਕੁਝ ਮੌਤਾਂ ਵੀ ਹੋਈਆਂ। ਇਸ ਸਬੰਧੀ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਬਹੁਤ ਸਾਰੇ ਪ੍ਰਬੰਧ ਕੀਤੇ ਗਏ ਹਨ। ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ORS ਦੇ ਵੱਖਰੇ ਕਾਊਂਟਰ ਵੀ ਸਥਾਪਤ ਕੀਤੇ ਗਏ ਹਨ।
ਡਾਕਟਰਾਂ ਮੁਤਾਬਕ ਭਾਵੇਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਡਾਇਰੀਆ ਦੇ ਬਹੁਤੇ ਕੇਸ ਨਹੀਂ ਹਨ, ਪਰ ਫਿਰ ਵੀ ਹਸਪਤਾਲ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਡਾਇਰੀਆ ਦੇ ਮਰੀਜ਼ਾਂ ਲਈ ਹਰ ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹਨ। ਡਾਕਟਰਾਂ ਦੀ ਟੀਮ ਵੀ ਹਰ ਸਮੇਂ ਤਿਆਰ ਹੈ।

ਇਸ ਦੇ ਨਾਲ ਹੀ ਇਸ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਡਾਕਟਰਾਂ ਨੇ ਸਲਾਹ ਦਿੱਤੀ ਹੈ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਾਸਟ ਫੂਡ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਘਰ ਦਾ ਬਣਿਆ ਖਾਣਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਬਾਲਿਆ ਹੋਇਆ ਪਾਣੀ ਪੀਣਾ ਚਾਹੀਦਾ ਹੈ ਅਤੇ ਜੇਕਰ ਕੋਈ ਸ਼ਿਕਾਇਤ ਹੈ ਤਾਂ ਓ.ਆਰ.ਐਸ. ਦੀ ਵਰਤੋਂ ਕਰਨੀ ਚਾਹੀਦੀ ਹੈ। ਨਾਲ ਹੀ ਡਾਕਟਰ ਖਾਣਾ ਖਾਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰ੍ਹਾਂ ਧੋਣ ਦੀ ਖਾਸ ਸਲਾਦ ਦੇ ਰਹੇ ਹਨ।