Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਪੰਜਾਬ ‘ਚ ਘਟੀ ਸਰਕਾਰੀ ਸਕੂਲਾਂ ਦੀ ਗਿਣਤੀ, ਆਉਣ ਵਾਲੇ ਸਾਲਾਂ ‘ਚ ਹੋਰ ਘਟਣ ਦੀ ਸੰਭਾਵਨਾ: ਪ੍ਰੋ. ਮਨਜੀਤ ਸਿੰਘ

Punjab News: ਅੰਕੜਿਆਂ ਅਨੁਸਾਰ 2014-15 ਵਿੱਚ ਪੰਜਾਬ ਵਿੱਚ 20,772 ਸਰਕਾਰੀ ਸਕੂਲ ਸੀ, ਜੋ ਹੁਣ ਘੱਟ ਕੇ 19,242 ਰਹਿ ਗਏ। Government schools in Punjab: ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ, ਜਦਕਿ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਵੱਧ ਰਹੀ ਹੈ। ਪਿਛਲੇ ਇੱਕ ਦਹਾਕੇ ਵਿੱਚ ਸੂਬੇ ਵਿੱਚ ਹਰ ਸਾਲ ਔਸਤਨ 153 ਸਰਕਾਰੀ ਸਕੂਲ ਬੰਦ […]
adm6txtr8
By : Updated On: 06 Feb 2025 07:11:AM

Punjab News: ਅੰਕੜਿਆਂ ਅਨੁਸਾਰ 2014-15 ਵਿੱਚ ਪੰਜਾਬ ਵਿੱਚ 20,772 ਸਰਕਾਰੀ ਸਕੂਲ ਸੀ, ਜੋ ਹੁਣ ਘੱਟ ਕੇ 19,242 ਰਹਿ ਗਏ।

ਇਸ਼ਤਿਹਾਰ

Government schools in Punjab: ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ, ਜਦਕਿ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਵੱਧ ਰਹੀ ਹੈ। ਪਿਛਲੇ ਇੱਕ ਦਹਾਕੇ ਵਿੱਚ ਸੂਬੇ ਵਿੱਚ ਹਰ ਸਾਲ ਔਸਤਨ 153 ਸਰਕਾਰੀ ਸਕੂਲ ਬੰਦ ਜਾਂ ਮਰਜ ਕੀਤੇ ਗਏ। ਸਿੱਖਿਆ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ 2014-15 ਤੋਂ 2023-24 ਤੱਕ 1530 ਸਰਕਾਰੀ ਸਕੂਲ ਬੰਦ ਜਾਂ ਰਲੇਵੇਂ ਕੀਤੇ ਗਏ, ਜਦੋਂ ਕਿ ਇਸੇ ਸਮੇਂ ਦੌਰਾਨ 309 ਨਵੇਂ ਪ੍ਰਾਈਵੇਟ ਸਕੂਲ ਖੁੱਲ੍ਹੇ ਗਏ।

ਇਸ ਮੁੱਦੇ ’ਤੇ ਸਿੱਖਿਆ ਮਾਹਿਰ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਗੰਭੀਰ ਸਥਿਤੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ ਹੋਰ ਘਟ ਸਕਦੀ ਹੈ। ਉਨ੍ਹਾਂ ਕਿਹਾ, “ਸਰਕਾਰ ਨੂੰ ਸਮਝਣਾ ਹੋਵੇਗਾ ਕਿ ਬੱਚਿਆਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਉਸਦੀ ਨੈਤਿਕ ਜ਼ਿੰਮੇਵਾਰੀ ਹੈ, ਪਰ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ।”

ਅੰਕੜਿਆਂ ਅਨੁਸਾਰ 2014-15 ਵਿੱਚ ਪੰਜਾਬ ਵਿੱਚ 20,772 ਸਰਕਾਰੀ ਸਕੂਲ ਸੀ, ਜੋ ਹੁਣ ਘੱਟ ਕੇ 19,242 ਰਹਿ ਗਏ। ਮੌਜੂਦਾ ‘ਆਪ’ ਸਰਕਾਰ ਦੇ ਪਹਿਲੇ ਦੋ ਸਾਲਾਂ ‘ਚ 17 ਸਰਕਾਰੀ ਸਕੂਲ ਬੰਦ ਹੋ ਚੁੱਕੇ ਹਨ। ਦੂਜੇ ਪਾਸੇ ਪ੍ਰਾਈਵੇਟ ਸਕੂਲਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। 2014-15 ਵਿੱਚ 7,395 ਪ੍ਰਾਈਵੇਟ ਸਕੂਲ ਸਨ, ਜੋ 2023-24 ਵਿੱਚ ਵੱਧ ਕੇ 7,704 ਹੋ ਗਏ।

ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਘੱਟ ਰਹੀ ਗਿਣਤੀ ਅਤੇ ਸਕੂਲਾਂ ਦੇ ਬੰਦ ਹੋਣ ਕਾਰਨ ਗਰੀਬ ਅਤੇ ਵਾਂਝੇ ਵਰਗ ਲਈ ਸਿੱਖਿਆ ਤੱਕ ਪਹੁੰਚ ਮੁਸ਼ਕਲ ਹੋ ਰਹੀ ਹੈ। ਸਰਕਾਰ ‘ਸਕੂਲ ਆਫ਼ ਐਮੀਨੈਂਸ’ ਵਰਗੀਆਂ ਸਕੀਮਾਂ ’ਤੇ ਜ਼ੋਰ ਦੇ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਸਰਕਾਰੀ ਸਕੂਲਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।

ਕੁਝ ਸੂਬਿਆਂ ‘ਚ ਇਸ ਦੇ ਉਲਟ ਰੁਝਾਨ ਦੇਖਣ ਨੂੰ ਮਿਲਿਆ ਹੈ। ਬਿਹਾਰ ਵਿੱਚ, ਪਿਛਲੇ ਦਹਾਕੇ ਵਿੱਚ 5,229 ਨਵੇਂ ਸਰਕਾਰੀ ਸਕੂਲ ਖੋਲ੍ਹੇ ਗਏ ਹਨ, ਜਦੋਂ ਕਿ ਰਾਜਸਥਾਨ ਵਿੱਚ 23 ਨਵੇਂ ਸਰਕਾਰੀ ਸਕੂਲ ਸ਼ਾਮਲ ਕੀਤੇ ਗਏ ਹਨ। ਚੰਡੀਗੜ੍ਹ ਵਿੱਚ ਵੀ ਸਰਕਾਰੀ ਸਕੂਲਾਂ ਦੀ ਗਿਣਤੀ 113 ਤੋਂ ਵਧ ਕੇ 119 ਹੋ ਗਈ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਇਹ ਡਿੱਗਦਾ ਗ੍ਰਾਫ ਸਰਕਾਰ ਦੀ ਸਿੱਖਿਆ ਨੀਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕੀ ਸਰਕਾਰ ਇਸ ਨਿਘਾਰ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕੇਗੀ ਜਾਂ ਫਿਰ ਸਰਕਾਰੀ ਸਕੂਲਾਂ ਦੇ ਹਾਲਾਤ ਹੋਰ ਵੀ ਵਿਗੜਦੇ ਰਹਿਣਗੇ?

Read Latest News and Breaking News at Daily Post TV, Browse for more News

Ad
Ad

Punjab District News