Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ

ਸੰਗਰੂਰ: ਟੀਵੀ ਦੇ ਪ੍ਰਸਿੱਧ ਕੁਇਜ਼ ਸ਼ੋਅ ‘ਕੌਣ ਬਣੇਗਾ ਕਰੋੜਪਤੀ’ (KBC) ਵਿੱਚ ਪੰਜਾਬ ਨਾਲ ਸਬੰਧਤ ਇੱਕ ਸਵਾਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਵਾਲ ’ਤੇ ਇਤਰਾਜ਼ ਜਤਾਉਂਦਿਆਂ ਸੰਗਰੂਰ ਦੇ ਵਕੀਲ ਐਡਵੋਕੇਟ ਇੰਦਰਜੀਤ ਅਰੋੜਾ ਨੇ ਰਣਜੀਤ ਸਿੰਘ ਦੀ ਤਰਫ਼ੋਂ ਸ਼ੋਅ ਦੇ ਹੋਸਟ ਅਮਿਤਾਭ ਬੱਚਨ ਅਤੇ Sony Entertainment Television ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ
  • ਪੰਜਾਬ ਨੂੰ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਦੋਸ਼
  • ਸਵਾਲ ਅਤੇ ਵੀਡੀਓ ਕਲਿੱਪ ਹਟਾਉਣ, ਜਨਤਕ ਮੁਆਫ਼ੀ ਮੰਗਣ ਦੀ ਮੰਗ

ਸੰਗਰੂਰ: ਟੀਵੀ ਦੇ ਪ੍ਰਸਿੱਧ ਕੁਇਜ਼ ਸ਼ੋਅ ‘ਕੌਣ ਬਣੇਗਾ ਕਰੋੜਪਤੀ’ (KBC) ਵਿੱਚ ਪੰਜਾਬ ਨਾਲ ਸਬੰਧਤ ਇੱਕ ਸਵਾਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਵਾਲ ’ਤੇ ਇਤਰਾਜ਼ ਜਤਾਉਂਦਿਆਂ ਸੰਗਰੂਰ ਦੇ ਵਕੀਲ ਐਡਵੋਕੇਟ ਇੰਦਰਜੀਤ ਅਰੋੜਾ ਨੇ ਰਣਜੀਤ ਸਿੰਘ ਦੀ ਤਰਫ਼ੋਂ ਸ਼ੋਅ ਦੇ ਹੋਸਟ ਅਮਿਤਾਭ ਬੱਚਨ ਅਤੇ Sony Entertainment Television ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਨੋਟਿਸ ਵਿੱਚ KBC ਦੌਰਾਨ ਪੁੱਛੇ ਗਏ ਸਵਾਲ ’ਤੇ ਇਤਰਾਜ਼ ਦਰਜ ਕੀਤਾ ਗਿਆ ਹੈ। ਸਵਾਲ ਸੀ, “ਹਾਲ ਹੀ ਵਿੱਚ ਕਿਹੜੇ ਸੂਬੇ ਵਿੱਚ ਅਪਰਾਧੀ ਥਾਣਿਆਂ ਵਿੱਚ ਬੰਬ ਧਮਾਕੇ ਕਰਨ ਤੋਂ ਡਰ ਨਹੀਂ ਰਹੇ?” ਇਹ ਸਵਾਲ 12 ਲੱਖ 50 ਹਜ਼ਾਰ ਰੁਪਏ ਦੀ ਰਕਮ ਨਾਲ ਸਬੰਧਤ ਸੀ। ਨੋਟਿਸ ਭੇਜਣ ਵਾਲੇ ਪੱਖ ਦਾ ਕਹਿਣਾ ਹੈ ਕਿ ਸਵਾਲ ਰਾਹੀਂ ਪੰਜਾਬ ਨੂੰ ਅਪਰਾਧਿਕ ਗਤੀਵਿਧੀਆਂ ਨਾਲ ਜੋੜਿਆ ਗਿਆ, ਜਿਸ ਨਾਲ ਸੂਬੇ ਅਤੇ ਪੰਜਾਬੀਆਂ ਦੀ ਛਵੀ ਨੂੰ ਠੇਸ ਪਹੁੰਚੀ ਹੈ।

15 ਦਿਨਾਂ ’ਚ ਜਵਾਬ ਦੇਣ ਦੀ ਮੰਗ
ਕਾਨੂੰਨੀ ਨੋਟਿਸ ਵਿੱਚ ਸਬੰਧਤ ਸਵਾਲ ਅਤੇ ਇਸ ਦੀ ਵੀਡੀਓ ਕਲਿੱਪ ਹਟਾਉਣ, ਪੰਜਾਬ ਦੇ ਲੋਕਾਂ ਤੋਂ ਜਨਤਕ ਮੁਆਫ਼ੀ ਮੰਗਣ ਅਤੇ ਮਾਮਲੇ ’ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ ਹੈ। ਨੋਟਿਸ ਪ੍ਰਾਪਤ ਕਰਨ ਵਾਲਿਆਂ ਨੂੰ 15 ਦਿਨਾਂ ਦੇ ਅੰਦਰ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਨੋਟਿਸ ਅਮਿਤਾਭ ਬੱਚਨ ਨੂੰ KBC ਦੇ ਹੋਸਟ ਵਜੋਂ, AB Corp Ltd. ਰਾਹੀਂ ਉਨ੍ਹਾਂ ਦੇ ਦੂਜੇ ਪਤੇ ’ਤੇ ਅਤੇ Sony Pictures Networks India Pvt. Ltd. ਦੇ ਮੈਨੇਜਿੰਗ ਡਾਇਰੈਕਟਰ/ਸੀਈਓ ਨੂੰ ਭੇਜਿਆ ਗਿਆ ਹੈ। ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News