Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ‘ਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹੀਆਂ : ਪੈਟਰੋਲ ਤੇ ਡੀਜ਼ਲ ₹3 ਪ੍ਰਤੀ ਲੀਟਰ ਮਹਿੰਗਾ; ਪੜ੍ਹੋ ਆਪਣੇ ਸ਼ਹਿਰ ਦੇ ਨਵੇਂ ਰੇਟ

Punjab Petrol Price Hike: ਪੰਜਾਬ ਵਿੱਚ ਮਹਿੰਗਾਈ ਦੀ ਮਾਰ ਹੇਠ ਆਈ ਜਨਤਾ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਕੀਮਤਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹੀਆਂ  : ਪੈਟਰੋਲ ਤੇ ਡੀਜ਼ਲ ₹3 ਪ੍ਰਤੀ ਲੀਟਰ ਮਹਿੰਗਾ; ਪੜ੍ਹੋ ਆਪਣੇ ਸ਼ਹਿਰ ਦੇ ਨਵੇਂ ਰੇਟ

Punjab Petrol Price Hike: ਪੰਜਾਬ ਵਿੱਚ ਮਹਿੰਗਾਈ ਦੀ ਮਾਰ ਹੇਠ ਆਈ ਜਨਤਾ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਕੀਮਤਾਂ ਵਿੱਚ ਬਦਲਾਅ:

ਪੰਜਾਬ ਵਿੱਚ ਹੁਣ ਪੈਟਰੋਲ ਦੀ ਔਸਤ ਕੀਮਤ 98.03 ਰੁਪਏ ਤੋਂ ਵਧ ਕੇ 101 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 87.83 ਰੁਪਏ ਤੋਂ ਵਧ ਕੇ 90.78 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਤੇਲ ਕੰਪਨੀਆਂ ਅਨੁਸਾਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਅਤੇ ਬਾਲਣ ਵਿੱਚ ਮਿਲਾਏ ਜਾਣ ਵਾਲੇ ਪਦਾਰਥਾਂ ਦੀ ਲਾਗਤ ਵਧਣ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਵੱਖ-ਵੱਖ ਸ਼ਹਿਰਾਂ ਦੇ ਹਾਲਾਤ:

ਸਥਾਨਕ ਟੈਕਸਾਂ ਕਾਰਨ ਵੱਖ-ਵੱਖ ਸ਼ਹਿਰਾਂ ਦੀਆ ਕੀਮਤਾਂ

  • ਪਠਾਨਕੋਟ: ਪੈਟਰੋਲ ₹101.60 (ਪਹਿਲਾਂ ₹98.63) ਅਤੇ ਡੀਜ਼ਲ ₹91.36 (ਪਹਿਲਾਂ ₹88.42) ਪ੍ਰਤੀ ਲੀਟਰ।
  • ਜਲੰਧਰ: ਪੈਟਰੋਲ ₹100.54 (ਪਹਿਲਾਂ ₹97.57) ਅਤੇ ਡੀਜ਼ਲ ₹90.35 (ਪਹਿਲਾਂ ₹87.41) ਪ੍ਰਤੀ ਲੀਟਰ।

ਪ੍ਰਧਾਨ ਮੰਤਰੀ ਦੀ ਅਪੀਲ ਦਾ ਅਸਰ

ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਵਿੱਚ ਇੱਕ ਸਮਾਗਮ ਦੌਰਾਨ ਦੇਸ਼ ਵਾਸੀਆਂ ਨੂੰ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਸਮਝਦਾਰੀ ਨਾਲ ਕਰਨ ਦਾ ਸੁਝਾਅ ਦਿੱਤਾ ਹੈ। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਭੂ-ਰਾਜਨੀਤਿਕ ਤਣਾਅ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਗੈਸ ਦੀ ਸਖ਼ਤ ਜ਼ਰੂਰਤ ਅਨੁਸਾਰ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ, ਸਗੋਂ ਵਿਸ਼ਵਵਿਆਪੀ ਸੰਘਰਸ਼ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News