‘ਪੰਜਾਬ ‘ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ’, ਸੁਖਬੀਰ ਬਾਦਲ ਨੇ ਕਰ ਦਿੱਤਾ ਵੱਡੇ ਐਲਾਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮਾਝੇ ਦੀ ਧਰਤੀ ਤੋਂ ‘ਪੰਜਾਬ ਬਚਾਓ ਰੈਲੀ’ ਦਾ ਆਗਾਜ਼ ਕੀਤਾ ਗਿਆ ਹੈ। ਅੱਜ ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ […]
Amritpal Singh
By : Updated On: 17 Feb 2026 15:13:PM
‘ਪੰਜਾਬ ‘ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ’, ਸੁਖਬੀਰ ਬਾਦਲ ਨੇ ਕਰ ਦਿੱਤਾ ਵੱਡੇ ਐਲਾਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮਾਝੇ ਦੀ ਧਰਤੀ ਤੋਂ ‘ਪੰਜਾਬ ਬਚਾਓ ਰੈਲੀ’ ਦਾ ਆਗਾਜ਼ ਕੀਤਾ ਗਿਆ ਹੈ। ਅੱਜ ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚ ਬੁਢਾਪਾ ਪੈਨਸ਼ਨ ਨੂੰ ਵਧਾ ਕੇ 3100 ਰੁਪਏ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 4 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿੱਲੋ ਦਾਲ ਸਕੀਮ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਪਰਿਵਾਰ ਦੀਆਂ ਧੀਆਂ ਦੇ ਵਿਆਹ ਲਈ 1 ਲੱਖ ਰੁਪਏ ਦਿੱਤੇ ਜਾਣਗੇ। ਨੌਜਵਾਨਾਂ ਨੂੰ ਆਪਣਾ ਕੰਮ ਖੋਲ੍ਹ ਕੇ ਪੈਰਾਂ ‘ਤੇ ਖੜ੍ਹੇ ਕਰਨ ਲਈ ਸਰਕਾਰ ਵੱਲੋਂ 10 ਲੱਖ ਰੁਪਏ ਦਾ ਲੋਨ ਦਿੱਤਾ ਜਾਵੇਗਾ, ਜਿਸ ‘ਤੇ ਕੋਈ ਵਿਆਜ ਨਹੀਂ ਲੱਗੇਗੀ ਤੇ ਉਸ ਨੂੰ ਮੋੜਣ ਲਈ ਵੀ 10 ਸਾਲਾਂ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰ ਹਲਕੇ ਵਿਚ ਮੈਰੀਟੋਰੀਅਸ ਸਕੂਲ ਖੋਲ੍ਹਿਆ ਜਾਵੇਗਾ, ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਯੂਨੀਵਰਸਿਟੀਆਂ ‘ਚ ਮੈਰੀਟੋਰੀਅਸ ਸਕੂਲਾਂ ਚ ਪੜ੍ਹੇ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ, ਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਖਰਚਾ ਸਰਕਾਰ ਚੁੱਕੇਗੀ। ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ, ਪਸ਼ੂਆਂ ਦਾ ਕਾਲਜ, ਸਕਿਲ ਯੂਨੀਵਰਸਿਟੀ ਖੋਲ੍ਹੇ ਜਾਣਗੇ।

ਪੰਜਾਬ ਦੀਆਂ ਨੌਕਰੀਆਂ ਸਿਰਫ਼ ਪੰਜਾਬੀਆਂ ਲਈ

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਇਹ ਕਾਨੂੰਨ ਦੁਬਾਰਾ ਲਿਆਂਦਾ ਜਾਵੇਗਾ ਕਿ ਪੰਜਾਬ ਵਿਚ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇੰਡਸਟਰੀਲਿਸਟਾਂ ਲਈ ਵੀ ਕਾਨੂੰਨ ਲਿਆਂਦਾ ਜਾਵੇਗਾ ਕਿ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਤਾਂ ਹੀ ਮਿਲਣਗੀਆਂ, ਜੇਕਰ ਉਹ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਨੂੰ ਦੇਣਗੇ। ਥੀਨ ਡੈਮ ‘ਤੇ ਦੁਨੀਆ ਦਾ ਸਭ ਤੋਂ ਵੱਡਾ ਹੱਬ ਬਣਿਆ ਜਾਵੇਗਾ, ਜਿੱਥੇ ਹਜ਼ਾਰਾਂ ਬੱਚਿਆਂ ਨੂੰ ਨੌਕਰੀ ਮਿਲੇਗੀ।
ਕਿਸਾਨਾਂ ਨੂੰ ਪਹਿਲੇ ਹਫ਼ਤੇ ਹੀ ਮਿਲਣਗੇ ਟਿਊਬਵੈੱਲ ਕੁਨੈਕਸ਼ਨ

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕੁਨੈਕਸ਼ਨ ਨਹੀਂ ਹਨ, ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਪਹਿਲੇ ਹਫ਼ਤੇ ਹੀ ਅਜਿਹੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਸਾਰੇ ਬੰਨ੍ਹ ਪੱਕੇ ਕੀਤੇ ਜਾਣਗੇ। ਸੁਖਬੀਰ ਵੱਲੋਂ ਬਾਰਡਰ ਨੇੜੇ ਲੰਮੇ ਸਮੇਂ ਤੋਂ ਸਰਕਾਰੀ ਜ਼ਮੀਨਾਂ ਵਾਹੁਣ ਵਾਲਿਆਂ ਨੂੰ ਮਲਕੀਅਤ ਦੇਣ ਦਾ ਵੀ ਐਲਾਨ ਕੀਤਾ ਗਿਆ।

ਮੁੜ ਸ਼ੁਰੂ ਹੋਣਗੇ ਕਬੱਡੀ ਵਰਲਡ ਕੱਪ, ਕਬੂਤਰਾਂ ਦੀਆਂ ਬਾਜ਼ੀਆਂ ‘ਤੇ ਵੀ ਮਿਲਣਗੇ ਕਰੋੜਾਂ ਦੇ ਇਨਾਮ

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਵਰਲਡ ਕਬੱਡੀ ਕੱਪ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੁਸ਼ਤੀ ਦੇ ਵੀ ਵਰਲਡ ਕੱਪ ਕਰਵਾਏ ਜਾਣਗੇ। ਇਸੇ ਤਰ੍ਹਾਂ ਪਸ਼ੂ ਮੇਲੇ ਵੀ ਕਰਵਾਏ ਜਾਣਗੇ, ਮਾਰਵਾੜੀ ਘੋੜਿਆਂ ਦੇ ਰੇਸ ਕੋਰਸ ਖੋਲ੍ਹੇ ਜਾਣਗੇ ਤੇ ਨਾਲ ਹੀ ਕਬੂਤਰਾਂ ਦੀਆਂ ਬਾਜ਼ੀਆਂ ਦੇ ਵੀ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਜੇਤੂਆਂ ਲਈ ਕਰੋੜਾਂ ਦਾ ਇਨਾਮ ਰੱਖਿਆ ਜਾਵੇਗਾ।

ਪੰਜਾਬ ਨੂੰ ਤਕੜੇ ਮੁੱਖ ਮੰਤਰੀ ਦੀ ਲੋੜ, ਭੱਜ ਜਾਣਗੇ ਗੈਂਗਸਟਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕ ਤਕੜੇ ਮੁੱਖ ਮੰਤਰੀ ਦੀ ਲੋੜ ਹੈ, ਗੈਂਗਸਟਰ ਆਪਣੇ ਆਪ ਪੰਜਾਬ ਛੱਡ ਕੇ ਭੱਜ ਜਾਣਗੇ। ਉਨ੍ਹਾਂ ਵਾਅਦਾ ਕੀਤਾ ਕਿ ਉਹ ਪੰਜਾਬ ਵਿਚ 1 ਵੀ ਗੈਂਗਸਟਰ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਖ਼ੁਦ ਨੂੰ ਗੈਂਗਸਟਰ ਸਮਝਦੇ ਹਨ, ਉਨ੍ਹਾਂ ਦੀਆਂ ਸਾਰੀਆਂ ਜ਼ਮੀਨਾਂ ਦੀ ਕੁਰਕੀ ਕਰਾਂਗੇ ਤੇ ਕਾਨੂੰਨ ਵੀ ਬਣਾਵਾਂਗੇ ਕਿ ਉਨ੍ਹਾਂ ਦੀ 10 ਸਾਲ ਤਕ ਬੇਲ ਨਾ ਹੋਵੇ। ਨਸ਼ਾ ਕਾਰੋਬਾਰੀਆਂ ਦੀਆਂ ਜਾਇਦਾਦਾਂ ਵੀ ਕੁਰਕ ਹੋਣਗੀਆਂ ਤੇ ਸਰਕਾਰੀ ਖਜ਼ਾਨੇ ਵਿਚ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad