Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਗੁਰਦਾਸਪੁਰ ‘ਚ ਪੁਰਾਣੀ ਰੰਜਿਸ਼ ਨੇ ਲਈ ਨੌਜਵਾਨ ਦੀ ਜਾਨ, ਗੋਲੀ ਲੱਗਣ ਨਾਲ ਹੋਈ ਮੌਤ

Gurdaspur Bhangu village firing; ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਇੱਕ ਧਿਰ ਵੱਲੋਂ ਕਥਿਤ ਤੌਰ ‘ਤੇ ਫਾਇਰਿੰਗ ਕੀਤੀ ਗਈ, ਜਿਸ ਵਿੱਚ ਇੱਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਜੇ ਮਸੀਹ ਵਜੋਂ ਹੋਈ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦਾਸਪੁਰ ‘ਚ ਪੁਰਾਣੀ ਰੰਜਿਸ਼ ਨੇ ਲਈ ਨੌਜਵਾਨ ਦੀ ਜਾਨ, ਗੋਲੀ ਲੱਗਣ ਨਾਲ ਹੋਈ ਮੌਤ

Gurdaspur Bhangu village firing; ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਇੱਕ ਧਿਰ ਵੱਲੋਂ ਕਥਿਤ ਤੌਰ ‘ਤੇ ਫਾਇਰਿੰਗ ਕੀਤੀ ਗਈ, ਜਿਸ ਵਿੱਚ ਇੱਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਵਿਜੇ ਮਸੀਹ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਝਗੜੇ ਦੌਰਾਨ ਉਸਦੇ ਸਿਰ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪੁਰਾਣੀ ਰੰਜਿਸ਼ ਕਾਰਨ ਹੋਇਆ ਵਿਵਾਦ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਕੁਝ ਦਿਨ ਪਹਿਲਾਂ ਵੀ ਪਿੰਡ ਵਿੱਚ ਜੱਟ ਭਾਈਚਾਰੇ ਅਤੇ ਕ੍ਰਿਸਚਨ ਭਾਈਚਾਰੇ ਦੇ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਸੀ। ਉਸ ਸਮੇਂ ਪੁਲਿਸ ਵੱਲੋਂ ਦੋਵਾਂ ਧਿਰਾਂ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ।

ਪਰ ਪਰਿਵਾਰ ਦਾ ਦੋਸ਼ ਹੈ ਕਿ ਉਸੇ ਰੰਜਿਸ਼ ਦੇ ਚਲਦਿਆਂ ਕੁਝ ਨੌਜਵਾਨਾਂ ਨੇ ਬਾਹਰੋਂ ਵਿਅਕਤੀ ਬੁਲਾ ਕੇ ਪਿੰਡ ਵਿੱਚ ਹਮਲਾ ਕੀਤਾ ਅਤੇ ਫਾਇਰਿੰਗ ਕਰ ਦਿੱਤੀ।

ਝਗੜਾ ਦੇਖਣ ਗਿਆ ਸੀ ਵਿਜੇ ਮਸੀਹ: ਪਰਿਵਾਰ ਦਾ ਦੋਸ਼

ਵਿਜੇ ਮਸੀਹ ਦੇ ਮਾਮਾ ਬੱਬਾ ਮਸੀਹ ਅਤੇ ਮਾਤਾ ਮੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਿਰਫ਼ ਝਗੜਾ ਦੇਖਣ ਲਈ ਬਾਹਰ ਗਿਆ ਸੀ, ਪਰ ਹਮਲਾਵਰਾਂ ਵੱਲੋਂ ਚਲਾਈ ਗਈ ਗੋਲੀ ਉਸਦੇ ਸਿਰ ਵਿੱਚ ਲੱਗ ਗਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

CCTV ਫੁਟੇਜ ਆਈ ਸਾਹਮਣੇ

ਇਸ ਘਟਨਾ ਨਾਲ ਜੁੜੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਵਿੱਚ ਘੁੰਮਦੇ ਦਿਖਾਈ ਦੇ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਬਾਹਰੋਂ ਆਏ ਨੌਜਵਾਨਾਂ ਨੇ ਪਿੰਡ ਵਿੱਚ ਹੰਗਾਮਾ ਕੀਤਾ ਅਤੇ ਗੁੰਡਾਗਰਦੀ ਕੀਤੀ।

ਸਰਪੰਚ ਨੇ ਪਹਿਲਾਂ ਹੀ ਦਿੱਤੀ ਸੀ ਜਾਣਕਾਰੀ: ਪਿੰਡ ਵਾਸੀਆਂ ਦਾ ਦਾਅਵਾ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਵੱਲੋਂ ਪੁਲਿਸ ਨੂੰ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ ਕਿ ਇਲਾਕੇ ਵਿੱਚ ਝਗੜਾ ਹੋ ਸਕਦਾ ਹੈ, ਪਰ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਇੱਕ ਨੌਜਵਾਨ ਦੀ ਜਾਨ ਚਲੀ ਗਈ।

ਪੁਲਿਸ ਵੱਲੋਂ ਮਾਮਲਾ ਦਰਜ, ਦੋਸ਼ੀਆਂ ਦੀ ਭਾਲ ਜਾਰੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਝਗੜਾ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News