Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

138ਵੇਂ ਦਿਨ 113 ਨਸ਼ਾ ਤਸਕਰ ਕਾਬੂ, 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 433 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News