Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ, 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼ ਦਰਜ ਕੀਤੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ, 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਨਾਲ, 174 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,848 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 4930 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 57,520 ਰੁਪਏ ਬਰਾਮਦ ਕੀਤੇ ਗਏ ਹਨ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 394 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News