Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

Punjab Police nabs Drug Smugglers: ਸੂਬੇ ਭਰ ‘ਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ 343 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

Punjab Police nabs Drug Smugglers: ਸੂਬੇ ਭਰ ‘ਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ 343 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 FIRs ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,196 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 343 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 358 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News