Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘ਯੁੱਧ ਨਸ਼ਿਆਂ ਵਿਰੁੱਧ’ ਦੇ 287ਵੇਂ ਦਿਨ, ਪੰਜਾਬ ਪੁਲਿਸ ਨੇ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਪੰਜਾਬ ਪੁਲਿਸ ਨੇ 178 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। Yudh Nashian Virudh in Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Police: ਪੰਜਾਬ ਪੁਲਿਸ ਨੇ 178 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

Yudh Nashian Virudh in Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 178 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 287 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,209 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 725 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 36 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 80 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 178 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 186 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News