Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ, 20 ਹਜ਼ਾਰ ਲੀਟਰ ਤੋਂ ਵੱਧ ਸਫੇਦ ਰੰਗ ਦਾ ਯੋਗਦਾਨ

350th Martyrdom Day of Sri Guru Tegh Bahadur Ji: ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ‘White City’ Project Launch in Sri Anandpur Sahib: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ, 20 ਹਜ਼ਾਰ ਲੀਟਰ ਤੋਂ ਵੱਧ ਸਫੇਦ ਰੰਗ ਦਾ ਯੋਗਦਾਨ

350th Martyrdom Day of Sri Guru Tegh Bahadur Ji: ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

‘White City’ Project Launch in Sri Anandpur Sahib: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ, “ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ ‘ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ। ਪਵਿੱਤਰ ਨਗਰੀ ਦੀ ਰੂਹਾਨੀਅਤ ਨੂੰ ਪਹਿਲਾਂ ਹੀ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਅਸੀਂ ਹਰ ਗਲੀ ਅਤੇ ਕੋਨੇ ਨੂੰ ਸਾਫ਼ ਕਰ ਰਹੇ ਹਾਂ, ਹਰ ਸੜਕ ਦਾ ਨਵੀਨੀਕਰਨ ਕਰ ਰਹੇ ਹਾਂ ਅਤੇ ਸ਼ਹਿਰ ਨੂੰ ਸਫੇਦ ਰੰਗ ਵਿੱਚ ਰੰਗ ਰਹੇ ਹਾਂ।”

20,000 ਲੀਟਰ ਤੋਂ ਵੱਧ ਸਫੇਦ ਪੇਂਟ ਦਾ ਯੋਗਦਾਨ

ਸਾਰੇ ਭਾਈਚਾਰਿਆਂ ਤੋਂ ਮਿਲ ਰਹੇ ਭਰਵੇਂ ਸਮਰਥਨ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਵਿਅਕਤੀਆਂ ਨੇ ਸ਼ੁਰੂਆਤੀ ਪੜਾਅ ਲਈ 20,000 ਲੀਟਰ ਤੋਂ ਵੱਧ ਸਫੇਦ ਪੇਂਟ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਆਪਸੀ ਭਾਈਚਾਰੇ ਅਤੇ ਸਮੂਹਿਕ ਯਤਨਾਂ ਦੀ ਭਾਵਨਾ ਦਾ ਇੱਕ ਪ੍ਰਤੱਖ ਪ੍ਰਮਾਣ ਹੈ।

ਨੌਜਵਾਨਾਂ ਅਤੇ ਪੰਚਾਇਤਾਂ ਨੂੰ ਇਸ ਵੱਡੀ ਸੇਵਾ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, “ਅਸੀਂ ਅਗਲੇ ਪੰਜ ਤੋਂ ਸੱਤ ਦਿਨਾਂ ਵਿੱਚ ਹਰ ਗਲੀ ਅਤੇ ਹਰ ਮੁਹੱਲੇ ਨੂੰ ਕਵਰ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਸਫੇਦ ਰੰਗ ਨਾਲ ਇਸ ਪਵਿੱਤਰ ਨਗਰੀ ਦੀ ਸੁੰਦਰਤਾ ਨੂੰ ਹੋਰ ਚਾਰ ਚੰਨ ਲਗਾਏ ਜਾਣ।”

ਸਮਾਗਮਾਂ ਲਈ ਲੱਖਾਂ ਦੀ ਗਿਣਤੀ ‘ਚ ਪਹੁੰਚੇਗੀ ਸੰਗਤ

ਸਿੱਖਿਆ ਮੰਤਰੀ ਨੇ ਇਸ ਪ੍ਰੋਜੈਕਟ ਲਈ ਸਮੁੱਚੇ ਪ੍ਰਸ਼ਾਸਨ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ‘ਵ੍ਹਾਈਟ ਸਿਟੀ’ ਪ੍ਰੋਜੈਕਟ ਨੂੰ ਇੱਕ ਨਿਰੰਤਰ ਮੁਹਿੰਮ ਵਜੋਂ ਅੱਗੇ ਵਧਾਇਆ ਜਾਵੇਗਾ ਅਤੇ ਇਸ ਦੇ ਮੌਜੂਦਾ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਸੰਪੂਰਨ ਅਤੇ ਸਥਾਈ ਸੁੰਦਰੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਾਗਮਾਂ ਲਈ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਗੁਰੂ ਸਾਹਿਬ ਦੀ ਵਿਰਾਸਤ ਦਾ ਰੂਹਾਨੀ ਪ੍ਰਤੀਕ ਬਣਾਇਆ ਜਾ ਸਕੇ।

ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਦੀ ਭਾਵਨਾ ਨੂੰ ਉਜਾਗਰ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਪਵਿੱਤਰ ਨਗਰੀ ‘ਚ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਇੱਕ ਅਧਿਆਤਮਿਕ ਕਿਲ੍ਹੇ ਦੀ ਨੀਂਹ ਰੱਖੀ ਸੀ, ਅਸੀਂ ਗੁਰੂ ਸਾਹਿਬ ਦੀ ਰੂਹਾਨੀਅਤ ਨੂੰ ਦੁਨੀਆਂ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਨਿਮਾਣੀ ਸੇਵਾ ਸ਼ੁਰੂ ਕਰ ਰਹੇ ਹਾਂ।”

Read Latest News and Breaking News at Daily Post TV, Browse for more News

Ad
Ad

Punjab District News