Shopkeeper Shot in Firing: ਜੰਡਿਆਲਾ ਗੁਰੂ ‘ਚ ਇੱਕ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ। ਜਿਸ ਦੁਕਾਨਦਾਰ ‘ਤੇ ਹਮਲਾ ਹੋਇਆ ਹੈ ਉਸ ਦੀ ਪਹਿਚਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ।
Firing in Jandiala Guru: ਜੰਡਿਆਲਾ ਗੁਰੂ ‘ਚ ਆਏ ਦਿਨ ਹੀ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਚਲਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇੱਕ ਵਾਰ ਫਿਰ ਤੋਂ ਜੰਡਿਆਲਾ ਗੁਰੂ ਵਿੱਚ ਇੱਕ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ। ਜਿਸ ਦੁਕਾਨਦਾਰ ‘ਤੇ ਹਮਲਾ ਹੋਇਆ ਹੈ ਉਸ ਦੀ ਪਹਿਚਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ।
ਦੁਕਾਨਦਾਰ ਕਸ਼ਮੀਰ ਸਿੰਘ ਗੋਲੀਆਂ ਲੱਗਣ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਜਿਸ ਨੂੰ ਇਲਾਜ ਲਈ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਹ ਜੇਰੇ ਇਲਾਜ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਮਾਮਲਾ ਫਰੌਤੀ ਮੰਗਣ ਦਾ ਸਾਹਮਣੇ ਆਇਆ ਹੈ। ਖ਼ਬਰ ਹੈ ਕਿ ਕਸ਼ਮੀਰ ਸਿੰਘ ਨੂੰ ਪਹਿਲਾਂ ਵੀ ਫੋਨ ਕਾਲ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ ਅਤੇ ਫਰੌਤੀ ਮੰਗੀ ਜਾ ਰਹੀ ਸੀ।

ਜ਼ਖ਼ਮੀ ਪਏ ਕਸ਼ਮੀਰ ਸਿੰਘ ਨੇ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ ਅਤੇ ਪੁਲਿਸ ਨੇ ਵੀ ਇਸ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਪਰ ਇਸ ਸਭ ਤੋਂ ਬਾਅਦ ਫਿਰ ਵੀ ਲਗਾਤਾਰ ਉਸ ਨੂੰ ਫੋਨ ਕਾਲ ‘ਤੇ ਧਮਕੀਆਂ ਮਿਲ ਰਹੀਆਂ।
ਹੁਣ ਮੌਕੇ ‘ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਮੁਲਜ਼ਮਾਂ ਤੱਕ ਜਲਦ ਤੋਂ ਜਲਦ ਪਹੁੰਚਿਆ ਜਾ ਸਕੇ।