Banner
Banner

ਪੰਜਾਬ ‘ਚ ਅੱਜ ਲੂ ਦਾ ਓਰੇਂਜ ਤੇ ਯੈਲੋ ਅਲਰਟ, ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ

Punjab Weather News: ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। […]
Dailypost News
By : Updated On: 20 May 2026 08:11:AM
ਪੰਜਾਬ ‘ਚ ਅੱਜ ਲੂ ਦਾ ਓਰੇਂਜ ਤੇ ਯੈਲੋ ਅਲਰਟ, ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ
Heat

Punjab Weather News: ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਚੰਡੀਗੜ੍ਹ ‘ਚ ਵੀ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਦਿਨ ਯਾਨੀ ਕਿ 21 ਮਈ ਨੂੰ ਵੀ ਸੂਬੇ ਦੇ ਇਨ੍ਹਾਂ ਹੀ 9 ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਤੇ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ। 22 ਮਈ ਨੂੰ ਪਠਾਨਕੋਟ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਪਠਾਨਕੋਟ ‘ਚ ਲੂ ਦਾ ਯੈਲੋ ਅਲਰਟ ਹੈ। 23 ਮਈ ਨੂੰ ਵੀ ਪਠਾਨਕੋਟ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਔਸਤ ਵੱਧੋ-ਵੱਧ ਤਾਪਮਾਨ ‘ਚ ਵਾਧਾ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 47.3 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 43.2 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 42.6 ਡਿਗਰੀ, ਅੰਮ੍ਰਿਤਸਰ ਦਾ 43.2 ਡਿਗਰੀ, ਲੁਧਿਆਣਾ ਦਾ 44.2 ਡਿਗਰੀ, ਪਟਿਆਲਾ ਦਾ 45.3 ਡਿਗਰੀ, ਪਠਾਨਕੋਟ ਦਾ 42.6 ਡਿਗਰੀ, ਗੁਰਦਾਸਪੁਰ ਦਾ 43.0 ਡਿਗਰੀ, ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ ਵੀ 43.0 ਡਿਗਰੀ, ਬਠਿੰਡਾ (ਏਅਰਪੋਰਟ) ਦਾ 45.9 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.4 ਡਿਗਰੀ, ਫਿਰੋਜ਼ਪੁਰ ਦਾ 42.9 ਡਿਗਰੀ, ਹੁਸ਼ਿਆਰਪੁਰ ਦਾ 41.1 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 41.4 ਡਿਗਰੀ, ਮੁਹਾਲੀ ਦਾ 41.6 ਡਿਗਰੀ, ਪਠਾਨਕੋਟ ਦਾ 42.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 40.8 ਡਿਗਰੀ, ਭਾਖੜੈ ਡੈਮ (ਰੂਪਨਗਰ) ਦਾ 42.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 40.3 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad