Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਪਰਵਿੰਦਰ ਝੋਟਾ ਕਤਲ ਕਾਂਡ ਮਾਮਲੇ ‘ਚ ਪੰਜਾਬ ਭਰ ਵਿੱਚ ਰੋਸ, ‘ਆਪ’ ਵਿਧਾਇਕਾਂ ਨੂੰ ਲਾਹਨਤੀ ਪੱਤਰ

ਮਾਨਸਾ ਦੇ ਨਸ਼ਾ ਵਿਰੋਧੀ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਪੂਰੇ ਪੰਜਾਬ ਵਿੱਚ ਭਾਰੀ ਰੋਸ ਫੈਲਿਆ ਹੋਇਆ ਹੈ। ਸੂਬੇ ਭਰ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਰੋਸ ਤਹਿਤ ਅੱਜ ਵੱਖ-ਵੱਖ ਕਿਸਾਨ ਅਤੇ ਲੋਕ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਘੇਰਦਿਆਂ ‘ਲਾਹਨਤੀ […]
By : Updated On: 19 Oct 2026 12:48:PM
ਪਰਵਿੰਦਰ ਝੋਟਾ ਕਤਲ ਕਾਂਡ ਮਾਮਲੇ ‘ਚ ਪੰਜਾਬ ਭਰ ਵਿੱਚ ਰੋਸ,  ‘ਆਪ’ ਵਿਧਾਇਕਾਂ ਨੂੰ ਲਾਹਨਤੀ ਪੱਤਰ

ਮਾਨਸਾ ਦੇ ਨਸ਼ਾ ਵਿਰੋਧੀ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਪੂਰੇ ਪੰਜਾਬ ਵਿੱਚ ਭਾਰੀ ਰੋਸ ਫੈਲਿਆ ਹੋਇਆ ਹੈ। ਸੂਬੇ ਭਰ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਰੋਸ ਤਹਿਤ ਅੱਜ ਵੱਖ-ਵੱਖ ਕਿਸਾਨ ਅਤੇ ਲੋਕ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਘੇਰਦਿਆਂ ‘ਲਾਹਨਤੀ ਪੱਤਰ’ ਸੌਂਪੇ ਗਏ ਹਨ।

​ਇਸੇ ਲੜੀ ਤਹਿਤ ਅੱਜ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਘਰ ਦੇ ਬਾਹਰ ਭਾਰੀ ਗਿਣਤੀ ਵਿੱਚ ਕਿਸਾਨ ਅਤੇ ਇਲਾਕਾ ਨਿਵਾਸੀ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸੂਬਾ ਸਰਕਾਰ ਦੀ ਕਾਨੂੰਨ ਵਿਵਸਥਾ ਉੱਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ।

​ਮੌਕੇ ‘ਤੇ ਮੌਜੂਦ ਪ੍ਰਮੁੱਖ ਕਿਸਾਨ ਆਗੂ ਜਗਤਾਰ ਸਿੰਘ ਭਿੰਡਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਹੱਥੀਂ ਲਿਆ। ਉਨ੍ਹਾਂ ਆਖਿਆ ਕਿ ਪਰਵਿੰਦਰ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾ ਰਿਹਾ ਸੀ। ਅੱਜ ਜਦੋਂ ਨਸ਼ਾ ਤਸਕਰਾਂ ਨੇ ਉਸਨੂੰ ਮਾਰ ਦਿੱਤਾ ਹੈ, ਤਾਂ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਨੁਮਾਇੰਦੇ ਮੂਕ ਦਰਸ਼ਕ ਬਣੇ ਬੈਠੇ ਹਨ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਤਹਿਸ-ਨਹਿਸ ਹੋ ਚੁੱਕੀ ਹੈ। ਕਿਸਾਨ ਜਥੇਬੰਦੀਆਂ ਇਸ ਅਨਿਆਂ ਨੂੰ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News