ਪੰਜਾਬ ਵਿੱਚ 100 ਤੋਂ ਵੱਧ ਆਮ ਆਦਮੀ ਕਲੀਨਿਕ ਦਾ ਉਦਘਾਟਨ, ਨਾਭਾ ‘ਚ ਨਵੀਂ ਸਹੂਲਤ ਸ਼ੁਰੂ
Aam Aadmi Clinic Punjab; ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਸੂਬੇ ਭਰ ਦੇ ਅੰਦਰ 100 ਤੋਂ ਵੱਧ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਤਹਿਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਆਮ ਆਦਮੀ ਕਲੀਨਿਕ ਦੇ ਵਿੱਚ ਮੁਫਤ ਡਾਕਟਰ ਸਲਾਹ, ਮੁਫਤ ਦਵਾਈਆਂ, ਮੁਫਤ ਲੈਬ ਟੈਸਟ ਤੋਂ ਇਲਾਵਾ 80 ਤੋਂ 100 ਦੇ ਕਰੀਬ ਮੁਫਤ ਦਵਾਈਆ ਦਿੱਤੀਆਂ ਜਾਣਗੀਆਂ। ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਦੇ ਲਈ ਬੀੜਾ ਚੁੱਕਿਆ ਹੋਇਆ ਹਾਂ। ਜਿਸ ਤਹਿਤ ਅੱਜ ਨਾਭਾ ਹਲਕੇ ਦੇ ਵਿੱਚ 10 ਤੋਂ ਵੱਧ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਜਿੱਥੇ ਹਲਕੇ ਦੇ ਲੋਕਾਂ ਨੂੰ ਇਲਾਜ ਕਰਵਾਉਣ ਤੋਂ ਵਾਂਝੇ ਨਹੀਂ ਰਹਿਣਗੇ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਦੇ ਲਈ ਬੀੜਾ ਚੁੱਕਿਆ ਹੋਇਆ ਹਾਂ। ਜਿਸ ਤਹਿਤ ਅੱਜ ਨਾਭਾ ਹਲਕੇ ਦੇ ਵਿੱਚ 10 ਤੋਂ ਵੱਧ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਜਿੱਥੇ ਹਲਕੇ ਦੇ ਲੋਕਾਂ ਨੂੰ ਇਲਾਜ ਕਰਵਾਉਣ ਤੋਂ ਵਾਂਝੇ ਨਹੀਂ ਰਹਿਣਗੇ। ਆਮ ਆਦਮੀ ਕਲੀਨਿਕ ਦੇ ਵਿੱਚ ਮੁਫਤ ਡਾਕਟਰ ਸਲਾਹ, ਮੁਫਤ ਦਵਾਈਆਂ, ਮੁਫਤ ਲੈਬ ਟੈਸਟ ਤੋਂ ਇਲਾਵਾ ਹੋਰ ਵੀ ਵਾਧੂ ਸਹੂਲਤਾਂ ਮਿਲਣਗੀਆਂ।
ਇਸ ਮੌਕੇ ਤੇ ਪਿੰਡ ਦੁਲੱਦੀ ਦੇ ਸਰਪੰਚ ਗੁਰਜੰਟ ਸਿੰਘ ਜੰਟੀ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵੱਡਾ ਹੈ। ਸਾਡੇ ਪਿੰਡ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਜੋ ਖੋਲਿਆ ਗਿਆ ਹੈ। ਇਸ ਦਾ ਪਿੰਡ ਤੋਂ ਇਲਾਵਾ ਆਲੇ ਦੁਆਲੇ ਦੇ ਪਿੰਡਾਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਉਨਾਂ ਨੂੰ ਇਲਾਜ ਕਰਵਾਉਣ ਦੇ ਲਈ ਦੂਰ ਦੁਰਾਡੇ ਜਾਣਾ ਪੈਂਦਾ ਸੀ। ਅਸੀਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਧੰਨਵਾਦ ਕਰਦੇ ਹਾਂ।
ਇਸ ਮੌਕੇ ਤੇ ਡਾਕਟਰ ਮੌਨਿਕਾ ਸੂਦ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਵਿੱਚ ਹਰੇਕ ਦਵਾਈ ਅਤੇ ਹਰੇਕ ਇਲਾਜ ਮੁਫਤ ਹੈ। ਇਸ ਦਾ ਪਿੰਡ ਦੇ ਲੋਕਾਂ ਨੂੰ ਭਾਰੀ ਫਾਇਦਾ ਹੋਵੇਗਾ।