Pahalgam Attack Terrorist Photos: ਹਮਲੇ ਵਿੱਚ ਪਾਕਿਸਤਾਨ ਦਾ ਹੱਥ, 3 ਸ਼ੱਕੀਆਂ ਦੇ ਸਕੈੱਚ ਜਾਰੀ
Pahalgam Attack Terrorist Photos: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਹੱਤਿਆ ਕਰਨ ਵਾਲੇ ਅੱਤਵਾਦੀਆਂ ਦਾ ਪਹਿਲਾ ਸਕੈੱਚ ਸਾਹਮਣੇ ਆਇਆ ਹੈ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੈਲਾਨੀਆਂ ‘ਤੇ ਚੋਣਵੇਂ ਤੌਰ ‘ਤੇ ਗੋਲੀਆਂ ਚਲਾਉਣ ਤੋਂ ਬਾਅਦ, ਇਹ ਅੱਤਵਾਦੀ ਨੇੜਲੇ ਪਹਾੜੀ ਜੰਗਲ ਵਿੱਚ ਜਾ ਕੇ ਲੁਕ ਗਏ ਹਨ। ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਨੂੰ ਫੜਨ ਲਈ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਅੱਤਵਾਦੀ ਜਿਸ ਰਸਤੇ ਤੋਂ ਪਹਿਲਗਾਮ ਪਹੁੰਚੇ, ਉਸ ਦਾ ਵੀ ਖੁਲਾਸਾ ਹੋ ਗਿਆ ਹੈ। ਸੁਰੱਖਿਆ ਬਲਾਂ ਨਾਲ ਸਬੰਧਤ ਸੂਤਰਾਂ ਅਨੁਸਾਰ, ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅੱਤਵਾਦੀ ਲਗਭਗ 2 ਹਫ਼ਤੇ ਪਹਿਲਾਂ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਸਨ। ਫਿਰ ਉਹ ਰਾਜੌਰੀ ਅਤੇ ਵਧਾਵਨ ਹੁੰਦੇ ਹੋਏ ਪਹਿਲਗਾਮ ਪਹੁੰਚੇ। ਇਹ ਰਿਆਸੀ ਊਧਮਪੁਰ ਦੇ ਖੇਤਰ ਵਿੱਚ ਪੈਂਦਾ ਹੈ।
ਸੂਤਰਾਂ ਅਨੁਸਾਰ, ਆਦਿਲ ਠਾਕੁਰ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਆਦਿਲ ਗੁਰੀ ਬਿਜਬੇਹਾਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਆਸਿਫ਼ ਸ਼ੇਖ ਦਾ ਸਬੰਧ ਜੈਸ਼-ਏ-ਮੁਹੰਮਦ ਨਾਲ ਦੱਸਿਆ ਜਾਂਦਾ ਹੈ। ਆਸਿਫ਼ ਮੋਂਘਾਮਾ ਮੀਰ ਮੁਹੱਲਾ (ਤ੍ਰਾਲ) ਦਾ ਵਸਨੀਕ ਦੱਸਿਆ ਜਾਂਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਮਲੇ ਵਿੱਚ ਸ਼ਾਮਲ ਕੁਝ ਅੱਤਵਾਦੀਆਂ ਨੇ ਬਾਡੀ ਕੈਮਰੇ ਲਗਾਏ ਸਨ। ਹਮਲੇ ਦੀ ਪੂਰੀ ਘਟਨਾ ਅੱਤਵਾਦੀਆਂ ਨੇ ਰਿਕਾਰਡ ਕਰ ਲਈ।