Journalism Of Hope
BREAKING NEWS
ਸੁਖਬੀਰ ਬਾਦਲ ‘ਤੇ ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ‘ਤੇ ਕੇਸ ਦਰਜ, ਪੜ੍ਹੋ ਕਿਹੜੀਆਂ-ਕਿਹੜੀਆਂ ਧਰਾਵਾਂ ਲੱਗੀਆਂ......ਹਮਲੇ ਤੋਂ ਬਾਅਦ ਮੁੜ ਐਕਟਿਵ ਹੋਏ ਸੁਖਬੀਰ ਬਾਦਲ, ਈਸੜੂ ਤੇ ਗੁਰੂ ਹਰਸਹਾਇ ਰੈਲੀਆਂ ‘ਚ ਹੋਣਗੇ ਸ਼ਾਮਲ.......ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ........ਪੰਜਾਬ ਦੇ 11 ਸਰਕਾਰੀ ਸਕੂਲਾਂ ਦੇ ਬਦਲੇ ਨਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ..........ਅੰਬਾਲਾ ਵਿੱਚ ਪੁਲਿਸ ਤੇ ਸਿੱਖ ਸੰਗਤ ਵਿਚਾਲੇ ਟਕਰਾਅ, ਹਾਲਾਤ ਤਣਾਅਪੂਰਨ.........ਏਅਰ ਇੰਡੀਆ ਦੇ 5 ਹਜ਼ਾਰ ਪਾਇਲਟਾਂ ਦਾ ਹੋਵੇਗਾ ਡੋਪ ਟੈਸਟ.....ਪੈਕਡ ਫੂਡ ‘ਤੇ ਚਿਤਾਵਨੀ ਲੇਬਲ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ, ਕੇਂਦਰ ਤੇ FSSAI ਨੂੰ ਦਿੱਤੀ ਆਖਰੀ ਚੇਤਾਵਨੀ

ਫਤਿਹਗੜ੍ਹ ਸਾਹਿਬ ‘ਚ ਦਰਦਨਾਕ ਹਾਦਸਾ, ਬੇਕਾਬੂ ਕਾਰ ਛੱਪੜ ‘ਚ ਡਿੱਗੀ, 2 ਦੋਸਤਾਂ ਦੀ ਮੌਤ

Fatehgarh Sahib accident; ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਰੋਡ ‘ਤੇ ਪਿੰਡ ਅੱਤੇਵਾਲੀ ਨੇੜੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਾਰਟੀ ਤੋਂ ਵਾਪਸ ਆ ਰਹੇ ਦੋ ਦੋਸਤਾਂ ਦੀ ਕਾਰ ਦਾ ਟਾਇਰ ਫਟਣ ਕਾਰਨ ਹੋਏ ਹਾਦਸੇ ਵਿੱਚ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਰਹਿੰਦ ਦੇ ਹਮਾਯੂੰਪੁਰ ਵਾਸੀ ਮਾਧਵ ਕੁਮਾਰ […]
Jaspreet Singh
By : Updated On: 14 Aug 2026 17:33:PM
ਫਤਿਹਗੜ੍ਹ ਸਾਹਿਬ ‘ਚ ਦਰਦਨਾਕ ਹਾਦਸਾ, ਬੇਕਾਬੂ ਕਾਰ ਛੱਪੜ ‘ਚ ਡਿੱਗੀ, 2 ਦੋਸਤਾਂ ਦੀ ਮੌਤ

Fatehgarh Sahib accident; ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਰੋਡ ‘ਤੇ ਪਿੰਡ ਅੱਤੇਵਾਲੀ ਨੇੜੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਾਰਟੀ ਤੋਂ ਵਾਪਸ ਆ ਰਹੇ ਦੋ ਦੋਸਤਾਂ ਦੀ ਕਾਰ ਦਾ ਟਾਇਰ ਫਟਣ ਕਾਰਨ ਹੋਏ ਹਾਦਸੇ ਵਿੱਚ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਰਹਿੰਦ ਦੇ ਹਮਾਯੂੰਪੁਰ ਵਾਸੀ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਵਜੋਂ ਹੋਈ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਚਾਰ ਦੋਸਤ ਦੋ ਵੱਖ-ਵੱਖ ਕਾਰਾਂ ਵਿੱਚ ਸਵਾਰ ਹੋ ਕੇ ਆਪਣੇ ਇੱਕ ਦੋਸਤ ਦੀ ਭੈਣ ਦੇ ਘਰ ਗਏ ਸਨ, ਜਿੱਥੇ ਪੁੱਤਰ ਦੇ ਜਨਮ ਦੀ ਖੁਸ਼ੀ ਵਿੱਚ ਪਾਰਟੀ ਰੱਖੀ ਗਈ ਸੀ। ਸਾਰੇ ਦੋਸਤ ਖੁਸ਼ੀ ਦੇ ਮਾਹੌਲ ਵਿੱਚ ਸ਼ਾਮਲ ਹੋਏ। ਪਾਰਟੀ ਖਤਮ ਹੋਣ ਤੋਂ ਬਾਅਦ ਉਹ ਆਪਣੇ ਦੋਸਤ ਨੂੰ ਛੱਡਣ ਲਈ ਵਾਪਸ ਜਾ ਰਹੇ ਸਨ, ਪਰ ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਟਾਇਰ ਫਟਣ ਤੋਂ ਬਾਅਦ ਬੇਕਾਬੂ ਹੋਈ ਕਾਰ

ਹਾਦਸਾ ਉਸ ਸਮੇਂ ਹੋਇਆ ਜਦੋਂ ਕਾਰ ਪਿੰਡ ਅੱਤੇਵਾਲੀ ਨੇੜੇ ਪਹੁੰਚੀ। ਅਚਾਨਕ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਡਰਾਈਵਰ ਦਾ ਵਾਹਨ ਤੋਂ ਕੰਟਰੋਲ ਖਤਮ ਹੋ ਗਿਆ। ਬੇਕਾਬੂ ਕਾਰ ਪਹਿਲਾਂ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਈ ਅਤੇ ਫਿਰ ਉਛਲ ਕੇ ਨੇੜੇ ਬਣੇ ਪਾਣੀ ਦੇ ਛੱਪੜ ਵਿੱਚ ਜਾ ਡਿੱਗੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਵੱਲੋਂ ਜਾਂਚ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਥਾਣਾ ਫਤਿਹਗੜ੍ਹ ਸਾਹਿਬ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਦੋ ਪਰਿਵਾਰਾਂ ‘ਚ ਸੋਗ ਦੀ ਲਹਿਰ ਹੈ।

Read Latest News and Breaking News at Daily Post TV, Browse for more News

Ad
Ad

Punjab District News