Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਛੱਪੜ ‘ਚ ਡੁੱਬਣ ਕਾਰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

Punjab News: ਬਰਨਾਲਾ ਜ਼ਿਲ੍ਹੇ ਦੇ ਪਿੰਡ ਦਰਾਕਾ ਵਿੱਚ ਛੱਪੜ ਵਿੱਚ ਡੁੱਬਣ ਨਾਲ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ 6 ਸਾਲਾ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ 7 ਸਾਲਾ ਨਵਜੋਤ ਸਿੰਘ ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ। ਸੋਮਵਾਰ ਦੇਰ ਸ਼ਾਮ ਦੋਵੇਂ ਬੱਚੇ ਛੱਪੜ ਕੋਲ ਖੇਡ ਰਹੇ ਸਨ, ਉਨ੍ਹਾਂ ਨਾਲ ਹੋਰ ਵੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਛੱਪੜ ‘ਚ ਡੁੱਬਣ ਕਾਰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ
ਸੰਕੇਤਕ ਤਸਵੀਰ

Punjab News: ਬਰਨਾਲਾ ਜ਼ਿਲ੍ਹੇ ਦੇ ਪਿੰਡ ਦਰਾਕਾ ਵਿੱਚ ਛੱਪੜ ਵਿੱਚ ਡੁੱਬਣ ਨਾਲ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ 6 ਸਾਲਾ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ 7 ਸਾਲਾ ਨਵਜੋਤ ਸਿੰਘ ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ।

ਸੋਮਵਾਰ ਦੇਰ ਸ਼ਾਮ ਦੋਵੇਂ ਬੱਚੇ ਛੱਪੜ ਕੋਲ ਖੇਡ ਰਹੇ ਸਨ, ਉਨ੍ਹਾਂ ਨਾਲ ਹੋਰ ਵੀ ਕਈ ਬੱਚੇ ਸਨ। ਇਸ ਦੌਰਾਨ ਖੇਡਦੇ ਸਮੇਂ ਦੋਵਾਂ ਦੇ ਪੈਰ ਫਿਸਲ ਗਏ ਅਤੇ ਉਹ ਛੱਪੜ ਵਿੱਚ ਡਿੱਗ ਗਏ। ਹੋਰ ਬੱਚਿਆਂ ਨੇ ਰੌਲਾ ਪਾਇਆ, ਪਰ ਆਲੇ-ਦੁਆਲੇ ਕੋਈ ਨਹੀਂ ਸੀ। ਲਗਭਗ 15-20 ਮਿੰਟ ਬਾਅਦ ਲੋਕ ਉੱਥੇ ਇਕੱਠੇ ਹੋ ਗਏ।

ਬਹੁਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ

ਉਨ੍ਹਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਬੱਚਿਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਬੱਚਿਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਅਨੁਸਾਰ ਮਰਨ ਵਾਲੇ ਦੋਵੇਂ ਬੱਚੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਚਚੇਰੇ ਭਰਾ ਸਨ। ਦੱਸਿਆ ਜਾਂਦਾ ਹੈ ਕਿ ਉਹ ਹਰ ਰੋਜ਼ ਛੱਪੜ ਕੋਲ ਖੇਡਣ ਜਾਂਦੇ ਸਨ।

Read Latest News and Breaking News at Daily Post TV, Browse for more News

Ad
Ad

Punjab District News