Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੰਜਾਬ ‘ਚ ਦਰਦਨਾਕ ਘਟਨਾ, ਔਰਤ ਵੱਲੋਂ ਮਾਂ ਤੇ ਪੁੱਤ ਨਾਲ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ

Punjab News: ਪਿੰਡ ਭੂਦਨ ਵਿੱਚ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ 9 ਸਾਲਾਂ ਦੇ ਪੁੱਤਰ ਸਮੇਤ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਇੰਦਰਪਾਲ ਕੌਰ (31), ਉਸ ਦੇ ਪੁੱਤਰ ਜੌਰਡਨ ਸਿੰਘ (9) ਅਤੇ ਮਾਂ ਹਰਦੀਪ ਕੌਰ ਵਜੋਂ ਹੋਈ ਹੈ। ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਵਰ੍ਹੇ ਪਹਿਲਾਂ ਮੌਤ […]
Nishant Malyan
By : Updated On: 25 Dec 2025 11:54:AM
ਪੰਜਾਬ ‘ਚ ਦਰਦਨਾਕ ਘਟਨਾ, ਔਰਤ ਵੱਲੋਂ ਮਾਂ ਤੇ ਪੁੱਤ ਨਾਲ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ

Punjab News: ਪਿੰਡ ਭੂਦਨ ਵਿੱਚ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ 9 ਸਾਲਾਂ ਦੇ ਪੁੱਤਰ ਸਮੇਤ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਇੰਦਰਪਾਲ ਕੌਰ (31), ਉਸ ਦੇ ਪੁੱਤਰ ਜੌਰਡਨ ਸਿੰਘ (9) ਅਤੇ ਮਾਂ ਹਰਦੀਪ ਕੌਰ ਵਜੋਂ ਹੋਈ ਹੈ। ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਵਰ੍ਹੇ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਦੀ ਮਾਂ ਉਸ ਕੋਲ ਹੀ ਰਹਿ ਰਹੀ ਸੀ।

ਇਸ਼ਤਿਹਾਰ

ਇੰਦਰਪਾਲ ਕੌਰ ਅਤੇ ਹਰਦੀਪ ਕੌਰ ਦੀ ਮੌਤ ਰਾਤ ਨੂੰ ਹੀ ਹੋ ਗਈ ਸੀ; ਜੌਰਡਨ ਨੇ ਸਵੇਰੇ ਦਮ ਤੋੜਿਆ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੌਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ। ਮਗਰੋਂ ਉਸ ਨੇ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ। ਚਸ਼ਮਦੀਦਾਂ ਮੁਤਾਬਕ ਮਾਂ ਅਤੇ ਨਾਨੀ ਵਿਚਾਲੇ ਸੁੱਤੇ ਬੱਚੇ ’ਤੇ ਵੀ ਜ਼ਹਿਰ ਦਾ ਅਸਰ ਹੋਇਆ ਲੱਗਦਾ ਸੀ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਨੇ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਸ ਨੇ ਗੁਆਂਢੀ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ 10 ਜਣਿਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਪੁਲੀਸ ਨੇ ਇਨ੍ਹਾਂ 10 ਜਣਿਆਂ ਖ਼ਿਲਾਫ਼ ਬੀ ਐੱਨ ਐੱਸ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਵੀਡੀਓ ਵਿੱਚ ਇੰਦਰਪਾਲ ਨੇ ਇਲਾਕੇ ਦੇ ਕੁੱਝ ਵਿਅਕਤੀਆਂ ਨਾਲ ਲੱਖਾਂ ਰੁਪਏ ਦੇ ਲੈਣ-ਦੇਣ ਦਾ ਹਿਸਾਬ ਵੀ ਸਾਂਝਾ ਕੀਤਾ। ਪੁਲੀਸ ਨੇ ਤਿੰਨੋਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਸਲ ਤੱਥ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News