Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਦਰਦਨਾਕ ਸੜਕ ਹਾਦਸਾ, ਟਿੱਪਰ ਨੇ ਮੋਟਰਸਾਇਕਲ ਨੂੰ ਮਾਰੀ ਟਕਰ, ਮੌੌਕੇ ਤੇ 1 ਦੀ ਮੌਤ

Latest News: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਇਕ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਹਿਚਾਣ ਪਰਮਜੀਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਰਦਨਾਕ ਸੜਕ ਹਾਦਸਾ, ਟਿੱਪਰ ਨੇ ਮੋਟਰਸਾਇਕਲ ਨੂੰ ਮਾਰੀ ਟਕਰ, ਮੌੌਕੇ ਤੇ 1 ਦੀ ਮੌਤ

Latest News: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਇਕ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਰਮਦਾਸ ਵਿਖੇ ਐਸ.ਜੀ.ਪੀ.ਸੀ ਵਿੱਚ ਮੁਲਾਜ਼ਮ ਸੀ। ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਸਵੇਰੇ ਆਪਣੇ ਘਰ ਤੋਂ ਡਿਊਟੀ ਲਈ ਨਿਕਲਿਆ ਸੀ। ਜਦੋਂ ਉਹ ਗੱਗੋਮਾਹਲ ਪਿੰਡ ਨੇੜੇ ਪਹੁੰਚਿਆ ਤਾਂ ਕ੍ਰੈਸ਼ਰ ਸਮੱਗਰੀ ਨਾਲ ਭਰਿਆ ਇੱਕ ਟਿੱਪਰ ਸਾਹਮਣੇ ਤੋਂ ਆਇਆ ਅਤੇ ਉਸਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੇ ਸ਼ਰੀਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਦੁੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਸਿੰਘ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦੀਆਂ ਦੋ ਛੋਟੀਆਂ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਕਰੀਬ ਚਾਰ ਅਤੇ ਛੇ ਸਾਲ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ।

ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਹਾਦਸੇ ਨਾਲ ਸੰਬੰਧਿਤ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News