Banner
Banner

Pakistan; ਲਹਿੰਦੇ ਪੰਜਾਬ ‘ਚ ਐਮਰਜੈਂਸੀ ਦਾ ਐਲਾਨ

Emergency declared in Pakistan Punjab:ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਲਹਿੰਦੇ ਪੰਜਾਬ ‘ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਵੱਲੋ ਦਾਗੇ ਗਏ ਮਿਜ਼ਾਲ ਹਮਲੇ ਹਮਲੇ ਦੇ ਮਗਰੋਂ ਪਾਕਿਸਤਾਨ ਨੇ ਇਹ ਵੱਡਾ ਐਲਾਨ ਕੀਤਾ ਹੈ। ਪਾਕਿਸਤਾਨੀ ਫੌਜ ਨੇ ਕਿਹਾ ਕਿ ਪੰਜਾਬ ਸੂਬੇ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ […]
Jaspreet Singh
By : Updated On: 07 May 2025 15:11:PM
Pakistan; ਲਹਿੰਦੇ ਪੰਜਾਬ ‘ਚ ਐਮਰਜੈਂਸੀ ਦਾ ਐਲਾਨ
Pakistan;

Emergency declared in Pakistan Punjab:ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਲਹਿੰਦੇ ਪੰਜਾਬ ‘ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਵੱਲੋ ਦਾਗੇ ਗਏ ਮਿਜ਼ਾਲ ਹਮਲੇ ਹਮਲੇ ਦੇ ਮਗਰੋਂ ਪਾਕਿਸਤਾਨ ਨੇ ਇਹ ਵੱਡਾ ਐਲਾਨ ਕੀਤਾ ਹੈ।

ਪਾਕਿਸਤਾਨੀ ਫੌਜ ਨੇ ਕਿਹਾ ਕਿ ਪੰਜਾਬ ਸੂਬੇ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਸ਼ਹਿਰਾਂ ‘ਤੇ ਅੱਧੀ ਰਾਤ ਤੋਂ ਥੋੜ੍ਹੀ ਦੇਰ ਬਾਅਦ ਕੀਤੇ ਗਏ ਭਾਰਤੀ ਹਮਲਿਆਂ ਵਿੱਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ 46 ਜ਼ਖਮੀ ਹੋ ਗਏ। ਪੰਜਾਬ ਸਰਕਾਰ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸੂਬੇ ਭਰ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ।

ਪੰਜਾਬ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਹਸਪਤਾਲਾਂ ਵਿੱਚ ਸਾਰੇ ਡਾਕਟਰਾਂ ਅਤੇ ਮੈਡੀਕਲ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਟਾਫ ਨੂੰ ਤੁਰੰਤ ਡਿਊਟੀ ਲਈ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad