Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਅਮਰੀਕਾ ’ਚ ਰਾਹੁਲ ਗਾਂਧੀ ਦਾ ਪਾਕਿਸਤਾਨ ’ਤੇ ਹਮਲਾ, ਕਿਹਾ- ਭਾਰਤ ’ਚ ਅੱਤਵਾਦ ਨੂੰ ਹੱਲਾਸ਼ੇਰੀ ਦਿੰਦਾ ਹੈ ਪਾਕਿਸਤਾਨ

ਨਵੀਂ ਦਿੱਲੀ: ਅਮਰੀਕਾ ਦੌਰੇ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪਾਕਿਸਤਾਨ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਵਿੱਚ ਅੱਤਵਾਦ ਨੂੰ ਹੱਲਾਸ਼ੇਰੀ ਦਿੰਦਾ ਹੈ। ਅਜਿਹੇ ਹਾਲਾਤ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਕਰਨਾ ਸੰਭਵ ਨਹੀਂ ਹੈ। ਸ਼ਿਕਾਗੋ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਦੌਰਾਨ ਪਾਕਿਸਤਾਨੀ ਵਿਦਿਆਰਥੀ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਸੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰੀਕਾ ’ਚ ਰਾਹੁਲ ਗਾਂਧੀ ਦਾ ਪਾਕਿਸਤਾਨ ’ਤੇ ਹਮਲਾ, ਕਿਹਾ- ਭਾਰਤ ’ਚ ਅੱਤਵਾਦ ਨੂੰ ਹੱਲਾਸ਼ੇਰੀ ਦਿੰਦਾ ਹੈ ਪਾਕਿਸਤਾਨ
  • ਨਿਰਦੋਸ਼ ਭਾਰਤੀਆਂ ਦੀਆਂ ਹੱਤਿਆਵਾਂ ਹੁੰਦੀਆਂ ਰਹਿਣ ਅਤੇ ਅਸੀਂ ਗੱਲਬਾਤ ਕਰੀਏ, ਇਹ ਸੰਭਵ ਨਹੀਂ: ਰਾਹੁਲ ਗਾਂਧੀ

ਨਵੀਂ ਦਿੱਲੀ: ਅਮਰੀਕਾ ਦੌਰੇ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪਾਕਿਸਤਾਨ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਵਿੱਚ ਅੱਤਵਾਦ ਨੂੰ ਹੱਲਾਸ਼ੇਰੀ ਦਿੰਦਾ ਹੈ। ਅਜਿਹੇ ਹਾਲਾਤ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਕਰਨਾ ਸੰਭਵ ਨਹੀਂ ਹੈ।

ਸ਼ਿਕਾਗੋ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਦੌਰਾਨ ਪਾਕਿਸਤਾਨੀ ਵਿਦਿਆਰਥੀ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਸੀ ਕਿ ਕੀ ਭਾਰਤ ਅਤੇ ਪਾਕਿਸਤਾਨ ਆਪਣੇ ਮਤਭੇਦ ਭੁਲਾ ਕੇ ਮਿਲ ਕੇ ਕੰਮ ਕਰ ਸਕਦੇ ਹਨ?

ਇਸ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਅੱਤਵਾਦ ਨੂੰ ਦਿੱਤਾ ਜਾ ਰਿਹਾ ਸਮਰਥਨ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਦੀ ਸਭ ਤੋਂ ਵੱਡੀ ਰੁਕਾਵਟ ਹੈ।

ਉਨ੍ਹਾਂ ਕਿਹਾ, “ਸਾਡੇ ਨਿਰਦੋਸ਼ ਲੋਕਾਂ ਦੀਆਂ ਹੱਤਿਆਵਾਂ ਹੁੰਦੀਆਂ ਰਹਿਣ ਅਤੇ ਅਸੀਂ ਪਾਕਿਸਤਾਨ ਨਾਲ ਗੱਲਬਾਤ ਕਰਦੇ ਰਹੀਏ, ਇਹ ਅਸੰਭਵ ਹੈ। ਜਦੋਂ ਇਹ ਸਭ ਰੁਕ ਜਾਵੇਗਾ, ਉਦੋਂ ਹੀ ਗੱਲਬਾਤ ਦੀ ਕੋਈ ਸੰਭਾਵਨਾ ਬਣ ਸਕਦੀ ਹੈ।”

Read Latest News and Breaking News at Daily Post TV, Browse for more News

Ad
Ad

Punjab District News