Journalism Of Hope
BREAKING NEWS
ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’......ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ.....ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ.....ਕੇਂਦਰੀ ਕੈਬਨਿਟ ਨੇ EPF-EPS ਲਈ ਬੇਸਿਕ ਤਨਖਾਹ ਦੀ ਸੀਮਾ ਵਧਾਈ....ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ.....ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ: ਪਾਕਿਸਤਾਨ ਹਾਕੀ ਟੀਮ ਭਾਰਤ ਆਉਣ ਲਈ ਸਰਕਾਰੀ ਮਨਜ਼ੂਰੀ ਦੀ ਉਡੀਕ ‘ਚ

Pakistan hockey team awaits government approval: ਨਵੀਂ ਦਿੱਲੀ: ਭਾਰਤ ਵਿੱਚ ਹੋਣ ਵਾਲੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਹਾਕੀ ਟੀਮ ਦਾ ਭਾਗ ਲੈਣਾ ਅਜੇ ਤੈਅ ਨਹੀਂ ਹੋਇਆ ਹੈ। ਪਾਕਿਸਤਾਨ ਹਾਕੀ ਮਹਾਸੰਘ (PHF) ਮੁਤਾਬਕ ਟੀਮ ਨੂੰ ਟੂਰਨਾਮੈਂਟ ਵਿੱਚ ਸ਼ਾਮਲ ਹੋਣ ਲਈ ਹਾਲੇ ਤੱਕ ਆਪਣੀ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ। PHF ਨੇ ਬੁੱਧਵਾਰ ਨੂੰ ਕਿਹਾ […]
Ranjit Singh
By : Published: 17 Sep 2026 12:16:PM
ਏਸ਼ੀਅਨ ਚੈਂਪੀਅਨਜ਼ ਟਰਾਫੀ: ਪਾਕਿਸਤਾਨ ਹਾਕੀ ਟੀਮ ਭਾਰਤ ਆਉਣ ਲਈ ਸਰਕਾਰੀ ਮਨਜ਼ੂਰੀ ਦੀ ਉਡੀਕ ‘ਚ

Pakistan hockey team awaits government approval: ਨਵੀਂ ਦਿੱਲੀ: ਭਾਰਤ ਵਿੱਚ ਹੋਣ ਵਾਲੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਹਾਕੀ ਟੀਮ ਦਾ ਭਾਗ ਲੈਣਾ ਅਜੇ ਤੈਅ ਨਹੀਂ ਹੋਇਆ ਹੈ। ਪਾਕਿਸਤਾਨ ਹਾਕੀ ਮਹਾਸੰਘ (PHF) ਮੁਤਾਬਕ ਟੀਮ ਨੂੰ ਟੂਰਨਾਮੈਂਟ ਵਿੱਚ ਸ਼ਾਮਲ ਹੋਣ ਲਈ ਹਾਲੇ ਤੱਕ ਆਪਣੀ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ। PHF ਨੇ ਬੁੱਧਵਾਰ ਨੂੰ ਕਿਹਾ ਕਿ ਇਸ ਸਬੰਧੀ ਉਹ ਸਰਕਾਰ ਨਾਲ ਸਲਾਹ-ਮਸ਼ਵਰਾ ਕਰੇਗਾ ਅਤੇ ਇਸ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।

ਇਸ਼ਤਿਹਾਰ

ਪਾਕਿਸਤਾਨ ਹਾਕੀ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਮੋਹੀਉੱਦੀਨ ਅਹਿਮਦ ਵਾਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਾਂ ਤਾਂ ਪੂਰਾ ਟੂਰਨਾਮੈਂਟ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ ਜਾਂ ਫਿਰ ਸਿਰਫ਼ ਪਾਕਿਸਤਾਨ ਦੇ ਮੈਚ ਭਾਰਤ ਤੋਂ ਬਾਹਰ ਕਰਵਾਏ ਜਾਣ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਫ਼ੈਸਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੌਜੂਦਾ ਤਣਾਅਪੂਰਨ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਫੈਡਰੇਸ਼ਨ ਦਾ ਮੁੱਖ ਮਕਸਦ ਆਪਣੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਯਕੀਨੀ ਬਣਾਉਣਾ ਹੈ ਤਾਂ ਜੋ ਟੀਮ ਬਿਨਾਂ ਕਿਸੇ ਰੁਕਾਵਟ ਦੇ ਇਸ ਅਹਿਮ ਟੂਰਨਾਮੈਂਟ ਵਿੱਚ ਹਿੱਸਾ ਲੈ ਸਕੇ।

ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਦੇ ਮੋਹਾਲੀ ਅਤੇ ਜਲੰਧਰ ਵਿੱਚ ਕਰਵਾਈ ਜਾਣੀ ਹੈ। ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਪਾਕਿਸਤਾਨ ਦੀ ਟੀਮ ਦੇ ਭਾਰਤ ਆਉਣ ਸਬੰਧੀ ਅੰਤਿਮ ਫੈਸਲਾ ਹੁਣ ਉਸ ਦੀ ਸਰਕਾਰ ਦੀ ਮਨਜ਼ੂਰੀ ‘ਤੇ ਨਿਰਭਰ ਕਰੇਗਾ।

Read Latest News and Breaking News at Daily Post TV, Browse for more News

Ad
Ad

Punjab District News