Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸਿੱਖ ਜਥੇ ਵਿਚ ਜਾ ਕੇ ਨਿਕਾਹ ਕਰਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਅੱਜ ਭਾਰਤ ਹਵਾਲੇ ਕਰੇਗਾ ਪਾਕਿਸਤਾਨ

Punjab News: ਸਿੱਖ ਸ਼ਰਧਾਲੂਆਂ ਦੇ ਜੱਥੇ ਵਿਚ ਸ਼ਾਮਿਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਪਾਕਿਸਤਾਨ ਗਈ ਭਾਰਤੀ ਮਹਿਲਾ , ਜਿਸ ਵਲੋਂ ਪਾਕਿਸਤਾਨ ਜਾ ਕੇ ਇਕ ਵਿਅਕਤੀ ਨਾਲ ਨਿਕਾਹ ਕਰ ਲਿਆ ਗਿਆ ਸੀ, ਨੂੰ ਅੱਜ ਭਾਰਤ ਭੇਜਿਆ ਜਾਵੇਗਾ। ਦੱਸ ਦੇਈਏ ਕਿ ਸਰਬਜੀਤ ਕੌਰ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿੱਖ ਜਥੇ ਵਿਚ ਜਾ ਕੇ ਨਿਕਾਹ ਕਰਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਅੱਜ ਭਾਰਤ ਹਵਾਲੇ ਕਰੇਗਾ ਪਾਕਿਸਤਾਨ

Punjab News: ਸਿੱਖ ਸ਼ਰਧਾਲੂਆਂ ਦੇ ਜੱਥੇ ਵਿਚ ਸ਼ਾਮਿਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਪਾਕਿਸਤਾਨ ਗਈ ਭਾਰਤੀ ਮਹਿਲਾ , ਜਿਸ ਵਲੋਂ ਪਾਕਿਸਤਾਨ ਜਾ ਕੇ ਇਕ ਵਿਅਕਤੀ ਨਾਲ ਨਿਕਾਹ ਕਰ ਲਿਆ ਗਿਆ ਸੀ, ਨੂੰ ਅੱਜ ਭਾਰਤ ਭੇਜਿਆ ਜਾਵੇਗਾ। ਦੱਸ ਦੇਈਏ ਕਿ ਸਰਬਜੀਤ ਕੌਰ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਤੇ ਗਈ ਸੀ ਤੇ ਸ੍ਰੀ ਨਨਕਾਣਾ ਸਾਹਿਬ ਤੋਂ ਸਰਬਜੀਤ ਕੌਰ ਜਥੇ ਨੂੰ ਛੱਡ ਕੇ ਭੱਜ ਗਈ ਸੀ ਤੇ ਜਾ ਕੇ ਨਾਸਰ ਹੁਸੈਨ ਨਾਲ ਧਰਮ ਤਬਦੀਲ ਕਰਕੇ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣ ਕੇ ਨਿਕਾਹ ਕਰ ਲਿਆ ਸੀ, ਜਿਸ ਨੂੰ ਨਨਕਾਣਾ ਸਾਹਿਬ ਦੀ ਪੁਲਿਸ ਵਲੋਂ ਸਦਰ ਥਾਣਾ ਨਨਕਾਣਾ ਸਾਹਿਬ ਅਧੀਨ ਆਉਂਦੇ ਪਿੰਡ ਪੈੜੇਵਾਲ ਜ਼ਿਲ੍ਹਾ ਨਨਕਾਣਾ ਸਾਹਿਬ ਤੋਂ ਗ੍ਰਿਫਤਾਰ ਕਰਕੇ ਵਾਪਸ ਪਾਕਿਸਤਾਨ ਸਰਕਾਰ ਵਲੋਂ ਭਾਰਤ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਅੱਜ ਬਾਅਦ ਦੁਪਹਿਰ ਭਾਰਤ ਨੂੰ ਸੌਂਪਿਆ ਜਾ ਰਿਹਾ ਹੈ।

ਦੱਸਣ ਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਪੁਲਿਸ ਵਲੋਂ ਸਰਬਜੀਤ ਕੌਰ ਤੇ ਉਸ ਦੇ ਘਰਵਾਲੇ ਦੋਵਾਂ ਨੂੰ ਹੀ ਇਕੱਠਿਆਂ ਨੂੰ ਬੀਤੇ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਸਰਬਜੀਤ ਕੌਰ ਨੂੰ ਨਨਕਾਣਾ ਸਾਹਿਬ ਪੁਲਿਸ ਪਾਕਿਸਤਾਨ ਦੀ ਵਾਹਗਾ ਸਰਹੱਦ ਵਿਖੇ ਲੈ ਕੇ ਪੁੱਜ ਗਈ ਹੈ, ਜਿੱਥੇ ਉਸ ਦਾ ਐਮਰਜੈਂਸੀ ਸਰਟੀਫਿਕੇਟ ਇਸਲਾਮਾਬਾਦ ਤੋਂ ਭਾਰਤੀ ਦੂਤਘਰ ਦੇ ਅਧਿਕਾਰੀ ਬਣਾ ਕੇ ਭੇਜਣਗੇ, ਉਪਰੰਤ ਉਸ ਨੂੰ ਪਾਕਿਸਤਾਨ ਤੋਂ ਰੇਜਰਾਂ ਵਲੋਂ ਬੀ.ਐਸ.ਐਫ਼. ਨੂੰ ਸੌਂਪਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News