Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਵਧਾਈ ਹਲਚਲ, BSF ਨੇ ਬਣਾਇਆ ਨਿਸ਼ਾਨਾ

India-Pakistan Border, BSF Drone Shot Down; ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਸਰਹੱਦੀ ਪਿੰਡ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਆਏ ਇੱਕ ਡਰੋਨ ਨੂੰ ਹੇਠਾਂ ਡੇਗ ਦਿੱਤਾ ਗਿਆ। ਇਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਇਲਾਕੇ ਵਿੱਚ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਵਧਾਈ ਹਲਚਲ, BSF ਨੇ ਬਣਾਇਆ ਨਿਸ਼ਾਨਾ

India-Pakistan Border, BSF Drone Shot Down; ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਸਰਹੱਦੀ ਪਿੰਡ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਆਏ ਇੱਕ ਡਰੋਨ ਨੂੰ ਹੇਠਾਂ ਡੇਗ ਦਿੱਤਾ ਗਿਆ।

ਇਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਇਲਾਕੇ ਵਿੱਚ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਮੁੱਢਲੀ ਜਾਂਚ ਦੌਰਾਨ ਡਰੋਨ ਤੋਂ ਇਲਾਵਾ ਮੌਕੇ ਤੋਂ ਕੋਈ ਸ਼ੱਕੀ ਸਾਮਾਨ ਬਰਾਮਦ ਨਹੀਂ ਹੋਇਆ।

ਪੁਲਿਸ ਚੌਕੀ ਧਰਮਕੋਟ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਮੰਗੀਆਂ ਵਿੱਚ ਡਰੋਨ ਦੀ ਹਲਚਲ ਦਿਖਾਈ ਦਿੱਤੀ ਸੀ। ਇਸ ਤੋਂ ਬਾਅਦ BSF ਦੀ 242ਵੀਂ ਬਟਾਲੀਅਨ ਅਤੇ ਪੰਜਾਬ ਪੁਲਿਸ ਦੀ ਐਂਟੀ-ਡਰੋਨ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ ਡਰੋਨ ਨੂੰ ਨਿਸ਼ਾਨਾ ਬਣਾਇਆ ਅਤੇ ਹੇਠਾਂ ਡੇਗ ਦਿੱਤਾ।

ਮੁੱਢਲੀ ਜਾਂਚ ਦੌਰਾਨ ਨਾ ਤਾਂ ਮੌਕੇ ਤੋਂ ਹੈਰੋਇਨ ਮਿਲੀ ਅਤੇ ਨਾ ਹੀ ਕੋਈ ਹਥਿਆਰ ਬਰਾਮਦ ਹੋਏ ਹਨ। ਘਟਨਾ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਆਲੇ-ਦੁਆਲੇ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਨੇ ਸਰਹੱਦੀ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News