Pakistan’s Punjab after Opration Sindoor: ਭਾਰਤ ਵਲੋਂ ਮਿਜ਼ਾਈਲ ਹਮਲਿਆਂ ਦੇ ਖ਼ਤਰੇ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ਜਿਸ ਨੂੰ ਲਹਿੰਦਾ ਪੰਜਾਬ ਵੀ ਕਿਹਾ ਜਾਂਦਾ ਹੈ ‘ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਹੁਕਮ ਦਿੱਤੇ ਹਨ।
Emergency declared in Pakistan’s Punjab: ਭਾਰਤੀ ਮਿਜ਼ਾਈਲ ਹਮਲੇ ਦੇ ਮੱਦੇਨਜ਼ਰ, ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਇਸ਼ ਦੌਰਾਨ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ। ਪਾਕਿਸਤਾਨੀ ਫੌਜ ਨੇ ਕਿਹਾ ਕਿ ਪੰਜਾਬ ਸੂਬੇ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਸ਼ਹਿਰਾਂ ‘ਤੇ ਅੱਧੀ ਰਾਤ ਤੋਂ ਬਾਅਦ ਕੀਤੇ ਗਏ ਭਾਰਤੀ ਹਮਲਿਆਂ ‘ਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ 46 ਜ਼ਖ਼ਮੀ ਹੋਏ।
ਹੁਣ ਤੱਕ, ਪਾਕਿਸਤਾਨੀ ਫੌਜ ਨੇ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਾਰਤੀ ਹਮਲੇ ਵਿੱਚ 26 ਲੋਕਾਂ ਦੀ ਮੌਤ ਅਤੇ 46 ਤੋਂ ਵੱਧ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ। ਭਾਰਤ ਨੇ ਇਹ ਹਮਲਾ ਪੰਜਾਬ ਸੂਬੇ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਕੀਤਾ। ਇਸ ਦੇ ਨਾਲ ਹੀ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪੂਰੇ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ।
ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਹਸਪਤਾਲਾਂ ਵਿੱਚ ਸਾਰੇ ਡਾਕਟਰਾਂ ਅਤੇ ਮੈਡੀਕਲ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਪਾਕਿਸਤਾਨ ਦਾ ਹਵਾਈ ਖੇਤਰ ਜੋ ਭਾਰਤੀ ਹਮਲੇ ਤੋਂ ਬਾਅਦ ਸਾਰੇ ਉਡਾਣ ਕਾਰਜਾਂ ਲਈ ਬੰਦ ਕਰ ਦਿੱਤਾ ਗਿਆ ਸੀ, ਹੁਣ ਅੰਸ਼ਕ ਤੌਰ ‘ਤੇ ਖੋਲ੍ਹਿਆ ਜਾ ਰਿਹਾ ਹੈ।
ਕਰਾਚੀ ਹਵਾਈ ਅੱਡੇ ‘ਤੇ ਭਾਰੀ ਭੀੜ
ਦੂਜੇ ਪਾਸੇ, ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰੀ ਭੀੜ ਦੇਖੀ ਗਈ ਕਿਉਂਕਿ ਉੱਥੋਂ ਦੇਰੀ ਨਾਲ ਆਉਣ ਵਾਲੀਆਂ ਉਡਾਣਾਂ ਮੁੜ ਸ਼ੁਰੂ ਕੀਤੀਆਂ ਗਈਆਂ। ਸਿਵਲ ਏਵੀਏਸ਼ਨ ਅਥਾਰਟੀ ਦੇ ਬੁਲਾਰੇ ਨੇ ਕਿਹਾ ਕਿ ਪੱਛਮੀ ਏਸ਼ੀਆਈ ਦੇਸ਼ਾਂ ਲਈ ਉਡਾਣਾਂ ਅਤੇ ਹੋਰ ਅੰਤਰਰਾਸ਼ਟਰੀ ਉਡਾਣਾਂ ਹੁਣ ਆਪਣੇ ਨਿਰਧਾਰਤ ਸਮੇਂ ਅਨੁਸਾਰ ਚੱਲ ਰਹੀਆਂ ਹਨ। ਘਰੇਲੂ ਉਡਾਣਾਂ ਵੀ ਇਸ ਸਮੇਂ ਆਮ ਵਾਂਗ ਚੱਲ ਰਹੀਆਂ ਹਨ।