Journalism Of Hope
BREAKING NEWS
ਜਿਨਸੀ ਸ਼ੋਸ਼ਣ ਮਾਮਲਾ: ਤਹਿਲਕਾ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 10 ਸਾਲ ਦੀ ਸਜ਼ਾ.........ਬਜਰੰਗ ਦਲ ਟਿੱਪਣੀ ਮਾਮਲਾ: ਹਾਈਕੋਰਟ ਤੋਂ ਮਲਿਕਾਰਜੁਨ ਖੜਗੇ ਨੂੰ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ‘ਤੇ ਰੋਕ.......ਮਾਫੀਆ ਡਾਨ ਅਤੀਕ ਅਹਿਮਦ ਦੇ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ.......DA ਮਾਮਲਾ: ਸਰਕਾਰੀ ਕਰਮਚਾਰੀ ਪਹੁੰਚੇ ਸੁਪਰੀਮ ਕੋਰਟ, ਦਾਇਰ ਕੀਤੀ ਕੈਵੀਏਟ.......‘ਕੀ ਪਤਾ ਕਦੋਂ ਕੀਹਨੂੰ ਜੇਲ੍ਹ ਜਾਣਾ ਪੈ ਜਾਵੇ!’ ਪਠਾਣਮਾਜਰਾ ਦੇ ਬਿਆਨ ‘ਤੇ ਵਿਧਾਨ ਸਭਾ ਵਿੱਚ ਲੱਗੇ ਠਹਾਕੇ........ਪੰਜਾਬ ਦੀ ਧੀ ਨੇ ਜਿੱਤਿਆ ‘ਮਿਸਿਜ਼ ਕੈਨੇਡਾ ਵਰਲਡ 2026’ ਦਾ ਤਾਜ........ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ.......

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬਾਰੇ ਟਿੱਪਣੀ ਤੋਂ ਬਾਅਦ ਪਾਲ ਸਿੰਘ ਸਮਾਓ ਨੇ ਮੰਗੀ ਮਾਫ਼ੀ

Pal Singh Samao apologizes: ਮਾਨਸਾ: ਤੀਆਂ ਦੇ ਇੱਕ ਸਮਾਗਮ ਦੌਰਾਨ ਪਾਲ ਸਿੰਘ ਸਮਾਓ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬਾਰੇ ਕੀਤੀ ਗਈ ਇੱਕ ਟਿੱਪਣੀ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਸਮਾਗਮ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ “ਮੈਨੂੰ ਚਰਨ ਕੌਰ ਵਿੱਚੋਂ ਮਾਤਾ ਗੁਜਰੀ ਜੀ ਨਜ਼ਰ ਆਉਂਦੇ ਹਨ।” ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ […]
Ranjit Singh
By : Updated On: 06 Aug 2026 08:56:AM
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬਾਰੇ ਟਿੱਪਣੀ ਤੋਂ ਬਾਅਦ ਪਾਲ ਸਿੰਘ ਸਮਾਓ ਨੇ ਮੰਗੀ ਮਾਫ਼ੀ

Pal Singh Samao apologizes: ਮਾਨਸਾ: ਤੀਆਂ ਦੇ ਇੱਕ ਸਮਾਗਮ ਦੌਰਾਨ ਪਾਲ ਸਿੰਘ ਸਮਾਓ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬਾਰੇ ਕੀਤੀ ਗਈ ਇੱਕ ਟਿੱਪਣੀ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਸਮਾਗਮ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ “ਮੈਨੂੰ ਚਰਨ ਕੌਰ ਵਿੱਚੋਂ ਮਾਤਾ ਗੁਜਰੀ ਜੀ ਨਜ਼ਰ ਆਉਂਦੇ ਹਨ।” ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ਅਤੇ ਕੁਝ ਧਾਰਮਿਕ ਵਰਗਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਕਈ ਲੋਕਾਂ ਨੇ ਇਸ ਟਿੱਪਣੀ ਨੂੰ ਅਣਉਚਿਤ ਦੱਸਦੇ ਹੋਏ ਇਤਰਾਜ਼ ਜਤਾਇਆ।

ਇਸ਼ਤਿਹਾਰ

ਵਿਵਾਦ ਵਧਣ ਤੋਂ ਬਾਅਦ ਪਾਲ ਸਿੰਘ ਸਮਾਓ ਨੇ ਇੱਕ ਵੀਡੀਓ ਜਾਰੀ ਕਰਕੇ ਆਪਣੀ ਗੱਲ ‘ਤੇ ਸਪੱਸ਼ਟੀਕਰਨ ਦਿੱਤਾ ਅਤੇ ਜਨਤਕ ਤੌਰ ‘ਤੇ ਮਾਫ਼ੀ ਮੰਗੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਸ਼ਬਦਾਂ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਜਾਂ ਜਜ਼ਬਾਤਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਦਿਲੋਂ ਖੇਦ ਪ੍ਰਗਟ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਆਪਣੀ ਗਲਤੀ ਸਵੀਕਾਰ ਕਰਦੇ ਹਨ।

ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚਰਚਾ ਜਾਰੀ ਹੈ, ਜਿੱਥੇ ਕੁਝ ਲੋਕਾਂ ਨੇ ਉਨ੍ਹਾਂ ਦੀ ਮਾਫ਼ੀ ਨੂੰ ਸਵੀਕਾਰ ਕਰਨ ਦੀ ਗੱਲ ਕੀਤੀ ਹੈ, ਜਦਕਿ ਕੁਝ ਲੋਕਾਂ ਨੇ ਇਸ ਮਾਮਲੇ ‘ਤੇ ਆਪਣਾ ਵਿਰੋਧ ਜਾਰੀ ਰੱਖ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News