Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

Panchkula; ਸਰਕਾਰੀ ਸਕੂਲ ‘ਚ ਬੱਚੀ ਨਾਲ ਘਟਨਾ, ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਪ੍ਰਿੰਸੀਪਲ ਮੁਅੱਤਲ

ਦੋ ਅਧਿਆਪਕਾਵਾਂ ਤੋਂ ਬਾਅਦ ਸਕੂਲ ਦੀ ਪ੍ਰਿੰਸੀਪਲ ਨੀਲੂ ਕਤਿਆਲ ਮੁਅੱਤਲ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਮਾਮਲੇ ਦਾ ਲਿਆ ਸੀ ਨੋਟਿਸ ਸਰਕਾਰੀ ਸਕੂਲ ਵਿੱਚ ਪੰਜ ਸਾਲਾ ਬੱਚੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿੱਚ ਹਰਿਆਣਾ ਦੇ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਦੋ ਅਧਿਆਪਕਾਵਾਂ ਨੂੰ ਮੁਅੱਤਲ ਕਰਨ ਤੋਂ ਇੱਕ ਦਿਨ ਬਾਅਦ ਹੁਣ ਸਕੂਲ ਦੀ ਪ੍ਰਿੰਸੀਪਲ ਨੀਲੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Panchkula; ਸਰਕਾਰੀ ਸਕੂਲ ‘ਚ ਬੱਚੀ ਨਾਲ ਘਟਨਾ, ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਪ੍ਰਿੰਸੀਪਲ ਮੁਅੱਤਲ

ਦੋ ਅਧਿਆਪਕਾਵਾਂ ਤੋਂ ਬਾਅਦ ਸਕੂਲ ਦੀ ਪ੍ਰਿੰਸੀਪਲ ਨੀਲੂ ਕਤਿਆਲ ਮੁਅੱਤਲ

ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਮਾਮਲੇ ਦਾ ਲਿਆ ਸੀ ਨੋਟਿਸ

ਸਰਕਾਰੀ ਸਕੂਲ ਵਿੱਚ ਪੰਜ ਸਾਲਾ ਬੱਚੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿੱਚ ਹਰਿਆਣਾ ਦੇ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਦੋ ਅਧਿਆਪਕਾਵਾਂ ਨੂੰ ਮੁਅੱਤਲ ਕਰਨ ਤੋਂ ਇੱਕ ਦਿਨ ਬਾਅਦ ਹੁਣ ਸਕੂਲ ਦੀ ਪ੍ਰਿੰਸੀਪਲ ਨੀਲੂ ਕਤਿਆਲ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਬਾਲ ਵਾਟਿਕਾ ਵਿੱਚ ਪੜ੍ਹਨ ਵਾਲੀ ਪੰਜ ਸਾਲਾ ਬੱਚੀ ਨਾਲ ਤੀਜੀ ਜਮਾਤ ਦੇ ਇੱਕ ਵਿਦਿਆਰਥੀ ਵੱਲੋਂ ਕਥਿਤ ਤੌਰ ‘ਤੇ ਹਿੰਸਕ ਹਰਕਤ ਕੀਤੀ ਗਈ ਸੀ। ਦੱਸਿਆ ਗਿਆ ਕਿ ਵਿਦਿਆਰਥੀ ਬੱਚੀ ਨੂੰ ਵਰਗਲਾ ਕੇ ਸਕੂਲ ਦੀ ਪਹਿਲੀ ਮੰਜ਼ਿਲ ‘ਤੇ ਬਣੇ ਖਾਲੀ ਕਮਰੇ ਵਿੱਚ ਲੈ ਗਿਆ ਸੀ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ‘ਤੇ ਸਵਾਲ ਖੜ੍ਹੇ ਹੋਏ ਸਨ।

ਮਾਮਲੇ ਦਾ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਜਸਟਿਸ ਲਲਿਤ ਬੱਤਰਾ ਨੇ ਵੀ ਨੋਟਿਸ ਲਿਆ ਸੀ। ਉਨ੍ਹਾਂ ਨੇ ਇਸ ਘਟਨਾ ਨੂੰ ਪ੍ਰਣਾਲੀ ਦੀ ਖਾਮੀ ਨਾਲ ਜੋੜਦਿਆਂ ਮਾਮਲੇ ਦੀ ਗੰਭੀਰਤਾ ‘ਤੇ ਸਵਾਲ ਉਠਾਏ ਸਨ।

ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ

ਹਰਿਆਣਾ ਸਰਕਾਰ ਦੇ ਸੈਕੰਡਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪ੍ਰਿੰਸੀਪਲ ਨੀਲੂ ਕਤਿਆਲ ਨੂੰ ਹਰਿਆਣਾ ਸਿਵਲ ਸਰਵਿਸਿਜ਼ (ਪਨਿਸ਼ਮੈਂਟ ਐਂਡ ਅਪੀਲ) ਰੂਲਜ਼, 2016 ਦੇ ਨਿਯਮ 5 ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਨੂੰ ਹਰਿਆਣਾ ਸਿਵਲ ਸਰਵਿਸਿਜ਼ (ਜਨਰਲ) ਰੂਲਜ਼, 2016 ਦੇ ਨਿਯਮ 83 ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਹੁਕਮਾਂ ਮੁਤਾਬਕ ਉਨ੍ਹਾਂ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਅੰਬਾਲਾ ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ। ਉਹ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਮੁੱਖ ਦਫ਼ਤਰ ਨਹੀਂ ਛੱਡ ਸਕਣਗੇ।

ਇਹ ਹੁਕਮ ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਜੇ ਸਿੰਘ ਦਹੀਆ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਬੱਚੀ ਨਾਲ ਵਾਪਰੀ ਘਟਨਾ ਤੋਂ ਬਾਅਦ ਸਿੱਖਿਆ ਵਿਭਾਗ ਨੇ ਹੁਣ ਤੱਕ ਦੋ ਅਧਿਆਪਕਾਵਾਂ ਅਤੇ ਸਕੂਲ ਦੀ ਪ੍ਰਿੰਸੀਪਲ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News