Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਰਾਣੀਕਾ ਬਾਗ ‘ਚ ਸਾਈਨ ਪ੍ਰਿੰਟਿੰਗ ਦੁਕਾਨ ‘ਤੇ ਦਹਿਸ਼ਤ, 10–12 ਹਥਿਆਰਬੰਦ ਨੌਜਵਾਨਾਂ ਦੀ ਦਾਖ਼ਲਅੰਦਾਜ਼ੀ

ਲਾਲ ਬੱਤੀ ਅਤੇ ਕਾਲੀਆਂ ਫਿਲਮਾਂ ਵਾਲੀਆਂ ਗੱਡੀਆਂ ਵਰਤਣ ਦਾ ਦੋਸ਼, ਘਟਨਾ ਸੀਸੀਟੀਵੀ ‘ਚ ਕੈਦ Latest News: ਅੰਮ੍ਰਿਤਸਰ ਦੇ ਰਾਣੀਕਾ ਬਾਗ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਸਾਈਨ ਪ੍ਰਿੰਟਿੰਗ ਦੁਕਾਨ ਵਿੱਚ 10 ਤੋਂ 12 ਨੌਜਵਾਨ ਅਚਾਨਕ ਦਾਖ਼ਲ ਹੋ ਗਏ। ਦੋਸ਼ ਹੈ ਕਿ ਨੌਜਵਾਨ ਲਾਲ ਬੱਤੀ ਅਤੇ ਕਾਲੀਆਂ ਫਿਲਮਾਂ ਲੱਗੀਆਂ ਗੱਡੀਆਂ ‘ਚ ਸਵਾਰ ਹੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਲਾਲ ਬੱਤੀ ਅਤੇ ਕਾਲੀਆਂ ਫਿਲਮਾਂ ਵਾਲੀਆਂ ਗੱਡੀਆਂ ਵਰਤਣ ਦਾ ਦੋਸ਼, ਘਟਨਾ ਸੀਸੀਟੀਵੀ ‘ਚ ਕੈਦ

Latest News: ਅੰਮ੍ਰਿਤਸਰ ਦੇ ਰਾਣੀਕਾ ਬਾਗ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਸਾਈਨ ਪ੍ਰਿੰਟਿੰਗ ਦੁਕਾਨ ਵਿੱਚ 10 ਤੋਂ 12 ਨੌਜਵਾਨ ਅਚਾਨਕ ਦਾਖ਼ਲ ਹੋ ਗਏ। ਦੋਸ਼ ਹੈ ਕਿ ਨੌਜਵਾਨ ਲਾਲ ਬੱਤੀ ਅਤੇ ਕਾਲੀਆਂ ਫਿਲਮਾਂ ਲੱਗੀਆਂ ਗੱਡੀਆਂ ‘ਚ ਸਵਾਰ ਹੋ ਕੇ ਆਏ ਸਨ। ਪੂਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ ਹੈ।

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਵਿੱਚ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਦੁਕਾਨ ਅੰਦਰ ਆ ਕੇ ਆਪਸੀ ਗੱਲਬਾਤ ਕਰ ਰਹੇ ਹਨ।

ਫਿਲਹਾਲ ਕਿਸੇ ਤਰ੍ਹਾਂ ਦੀ ਮਾਰਪੀਟ ਸਾਹਮਣੇ ਨਹੀਂ ਆਈ, ਪਰ ਪੁਲਿਸ ਵੱਲੋਂ ਸਬੰਧਤ ਵਿਅਕਤੀਆਂ ਨੂੰ ਰਾਊਂਡਅੱਪ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਲਾਲ ਬੱਤੀ ਲੱਗੀ ਗੱਡੀਆਂ ਅਤੇ ਕਾਲੀ ਫਿਲਮ ਦੇ ਮਾਮਲੇ ਦੀ ਵੀ ਕਾਨੂੰਨੀ ਤਸਦੀਕ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਪੀੜਿਤ ਦੁਕਾਨਦਾਰ ਚੰਦਨ ਸਬਰਵਾਲ ਨੇ ਦੱਸਿਆ ਕਿ ਉਸਨੂੰ ਪਹਿਲਾਂ ਕੈਨੇਡਾ ਤੋਂ ਅਣਜਾਣ ਨੰਬਰਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ। ਉਸ ਨੇ ਕਿਹਾ ਕਿ ਬਿਨਾਂ ਕਿਸੇ ਨਿੱਜੀ ਵੈਰ ਦੇ ਅਚਾਨਕ ਬਟਾਲਾ ਤੋਂ ਆਏ ਨੌਜਵਾਨ ਉਸ ਦੀ ਦੁਕਾਨ ‘ਚ ਦਾਖ਼ਲ ਹੋਏ ਅਤੇ ਧਮਕੀਆਂ ਦਿੱਤੀਆਂ। ਪੀੜਿਤ ਅਨੁਸਾਰ, ਇੱਕ ਨੌਜਵਾਨ ਕੋਲ ਹਥਿਆਰ ਵੀ ਸੀ ਅਤੇ ਉਸ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਚੰਦਨ ਸਬਰਵਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸ਼ਟਰ ਬੰਦ ਕਰਕੇ ਪੁਲਿਸ ਨੂੰ ਸੂਚਨਾ ਦੇਣ ਦੀ ਕੋਸ਼ਿਸ਼ ਕੀਤੀ ਤਾਂ ਜ਼ਿਆਦਾਤਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ, ਹਾਲਾਂਕਿ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਲਾਲ ਬੱਤੀ ਦੀ ਗ਼ੈਰਕਾਨੂੰਨੀ ਵਰਤੋਂ ਦੀ ਵੀ ਪੂਰੀ ਜਾਂਚ ਹੋਵੇ।

ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸੱਚ ਸਾਹਮਣੇ ਲਿਆਂਦਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News