ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: 15 ਸੀਟਾਂ ਲਈ ਅੱਜ ਹੋਵੇਗੀ ਵੋਟਾਂ ਦੀ ਗਿਣਤੀ
Panjab University Senate Elections: Vote counting: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੇ ਰਜਿਸਟਰਡ ਗ੍ਰੈਜੂਏਟ ਚੋਣ ਹਲਕੇ ਦੀਆਂ 15 ਸੀਟਾਂ ਲਈ ਐਤਵਾਰ, 20 ਸਤੰਬਰ ਨੂੰ ਹੋਈ ਵੋਟਿੰਗ ਦੇ ਨਤੀਜੇ ਅੱਜ ਐਲਾਨੇ ਜਾਣਗੇ। ਪੰਜਾਬ ਯੂਨੀਵਰਸਿਟੀ ਦੇ ਅਨੁਸਾਰ ਵੋਟਾਂ ਦੀ ਗਿਣਤੀ 23 ਸਤੰਬਰ ਨੂੰ ਸਵੇਰੇ 9:30 ਵਜੇ ਤੋਂ ਜਿਮਨੇਜ਼ੀਅਮ ਹਾਲ ਵਿੱਚ ਸ਼ੁਰੂ ਹੋਵੇਗੀ। ਚੋਣਾਂ ਵਿੱਚ ਪਈਆਂ ਵੋਟਾਂ ਦੀ […]
By :
Ranjit Singh
Updated On: 23 Sep 2026 07:17:AM
Panjab University Senate Elections: Vote counting: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੇ ਰਜਿਸਟਰਡ ਗ੍ਰੈਜੂਏਟ ਚੋਣ ਹਲਕੇ ਦੀਆਂ 15 ਸੀਟਾਂ ਲਈ ਐਤਵਾਰ, 20 ਸਤੰਬਰ ਨੂੰ ਹੋਈ ਵੋਟਿੰਗ ਦੇ ਨਤੀਜੇ ਅੱਜ ਐਲਾਨੇ ਜਾਣਗੇ। ਪੰਜਾਬ ਯੂਨੀਵਰਸਿਟੀ ਦੇ ਅਨੁਸਾਰ ਵੋਟਾਂ ਦੀ ਗਿਣਤੀ 23 ਸਤੰਬਰ ਨੂੰ ਸਵੇਰੇ 9:30 ਵਜੇ ਤੋਂ ਜਿਮਨੇਜ਼ੀਅਮ ਹਾਲ ਵਿੱਚ ਸ਼ੁਰੂ ਹੋਵੇਗੀ। ਚੋਣਾਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।
ਸੈਨੇਟ ਦੇ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਇਸ ਵਾਰ 15 ਆਮ ਫੈਲੋ (ਸੈਨੇਟਰ) ਚੁਣੇ ਜਾਣੇ ਹਨ। ਇਹਨਾਂ 15 ਸੀਟਾਂ ਲਈ ਕੁੱਲ 51 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।
