Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਭਗਵੰਤ ਮਾਨ ਵੀਡੀਓ ਵਿਵਾਦ ‘ਤੇ ਪੰਥਕ ਰੋਸ ਤੇਜ਼, ਤਖ਼ਤ ਦਮਦਮਾ ਸਾਹਿਬ ਤੋਂ ਸੰਗਤ ਦਾ ਵੱਡਾ ਕਾਫ਼ਲਾ ਅੰਮ੍ਰਿਤਸਰ ਰਵਾਨਾ

Bhagwant Mann video controversy; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਲਗਾਤਾਰ ਦਿੱਤੀ ਜਾ ਰਹੀ ਚੁਣੌਤੀ ਅਤੇ ਵੀਡੀਓ ਵਿਵਾਦ ਤੋਂ ਬਾਅਦ ਪੈਦਾ ਹੋਏ ਘੋਰ ਪੰਥਕ ਰੋਸ ਦੇ ਚਲਦਿਆਂ, ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦਾ ਇੱਕ ਵਿਸ਼ਾਲ ਕਾਫ਼ਲਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਰਵਾਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਗਵੰਤ ਮਾਨ ਵੀਡੀਓ ਵਿਵਾਦ ‘ਤੇ ਪੰਥਕ ਰੋਸ ਤੇਜ਼, ਤਖ਼ਤ ਦਮਦਮਾ ਸਾਹਿਬ ਤੋਂ ਸੰਗਤ ਦਾ ਵੱਡਾ ਕਾਫ਼ਲਾ ਅੰਮ੍ਰਿਤਸਰ ਰਵਾਨਾ

Bhagwant Mann video controversy; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਲਗਾਤਾਰ ਦਿੱਤੀ ਜਾ ਰਹੀ ਚੁਣੌਤੀ ਅਤੇ ਵੀਡੀਓ ਵਿਵਾਦ ਤੋਂ ਬਾਅਦ ਪੈਦਾ ਹੋਏ ਘੋਰ ਪੰਥਕ ਰੋਸ ਦੇ ਚਲਦਿਆਂ, ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦਾ ਇੱਕ ਵਿਸ਼ਾਲ ਕਾਫ਼ਲਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਰਵਾਨਾ ਹੋਇਆ। ਇਸ ਇਤਿਹਾਸਕ ਰਵਾਨਗੀ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ, ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਸੰਗਤ ਨੂੰ ਸੰਬੋਧਨ ਕੀਤਾ ਅਤੇ ਕਾਫ਼ਲੇ ਨੂੰ ਰਵਾਨਾ ਕੀਤਾ।

ਜ਼ਿਕਰ ਏ ਖਾਸ ਹੈ ਕਿ ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ੍ਹਾਂ ਨੂੰ ਜਨਵਰੀ ਮਹੀਨੇ ‘ਚ ਤਲਬ ਕੀਤਾ ਗਿਆ ਸੀ ਜਿਸ ਉਪਰੰਤ ਵੀਡੀਓ ਦੀ ਫੋਰੈਂਸਿਕ ਜਾਂਚ ਆਉਂਣ ਉਪਰੰਤ ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਐਲਾਨਿਆ ਗਿਆ। ਇਸ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘਰ ਘਰ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਪਹੁੰਚਾਇਆ ਜਾ ਰਿਹਾ ਹੈ। ਇਸੇ ਸੰਦਰਭ ‘ਚ ਸਮੁੱਚੇ ਖਾਲਸਾ ਪੰਥ ਦਾ ਇੱਕ ਵਿਸ਼ਾਲ ਇਕੱਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਹਾੜ ਨਾਨਕਸ਼ਾਹੀ ਸੰਮਤ 558,( 5 ਜੁਲਾਈ ) ਵਾਲੇ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੁਲਾਇਆ ਗਿਆ ਹੈ। ਇਸ ਇਕੱਠ ‘ਚ ਸ਼ਿਰਕਤ ਕਰਨ ਲਈ ਕੋਨੇ ਕੋਨੇ ਤੋਂ ਸੰਗਤ ਸ੍ਰੀ ਅੰਮ੍ਰਿਤਸਰ ਪਹੁੰਚ ਰਹੀ ਹੈ। ਜਿਸ ਤਹਿਤ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ 3000 ਦੇ ਕਰੀਬ ਸੰਗਤ ਦਾ ਕਾਫਲਾ 60 ਬੱਸਾਂ ਰਾਹੀਂ ਤਖਤ ਸਾਹਿਬ ਨਤਮਸਤਕ ਹੋ ਕੇ ਸ੍ਰੀ ਅੰਮ੍ਰਿਤਸਰ ਵੱਲ ਰਵਾਨਾ ਹੋਇਆ। ਬੱਸਾਂ ਦੀ ਰਵਾਨਗੀ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸੰਗਤ ਨੇ ਅਕਾਲ ਤਖਤ ਮਹਾਨ ਹੈ ਦੇ ਨਾਅਰੇ ਲਗਾਉਂਦਿਆਂ ਤਖਤ ਸਾਹਿਬ ਤੋਂ ਰਵਾਨਗੀ ਲਈ।

ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਬੇਹੱਦ ਦ੍ਰਿੜ੍ਹਤਾ ਨਾਲ ਆਖਿਆ ਕਿ ਪਿਛਲੇ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੰਗਾਰਿਆ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ “ਮੁੱਖ ਮੰਤਰੀ ਕਹਿੰਦਾ ਹੈ ਕਿ ਸਿੰਘ ਸਾਹਿਬ ਚਾਹੇ ਰੋਜ਼ ਮੀਟਿੰਗਾਂ ਕਰੀ ਜਾਣ, ਮੈਂ ਪੰਜ ਸਿੰਘ ਸਾਹਿਬਾਨ ਦੇ ਫੈਸਲਿਆਂ ਨੂੰ ਨਹੀਂ ਮੰਨਦਾ।”ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹਾ ਹੰਕਾਰੀ ਬਿਆਨ ਦੇਣ ਵਾਲਾ ਵਿਅਕਤੀ ਸਿੱਧੇ ਤੌਰ ‘ਤੇ ‘ਪੰਥ ਦੋਖੀ’ ਅਤੇ ‘ਗੁਰੂ ਦੋਖੀ’ ਹੈ। ਪਹਿਲਾਂ ਵੀਡੀਓ ਨੂੰ ਏਆਈ (AI) ਅਤੇ ਮਾਸਕਾਂ ਦੇ ਓਹਲੇ ਝੂਠਾ ਦੱਸਣਾ ਅਤੇ ਫੋਰੈਂਸਿਕ ਜਾਂਚ ਵਿੱਚ ਸੱਚ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਬਿਆਨ ਬਦਲਣੇ, ਸੱਤਾ ਦੇ ਨਸ਼ੇ ਅਤੇ ਗੁਰੂ-ਭੈਅ ਤੋਂ ਮੁਨਕਰ ਹੋਣ ਦੀ ਨਿਸ਼ਾਨੀ ਹੈ।

ਜਥੇਦਾਰ ਸਾਹਿਬ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਚੇਤਾਵਨੀ ਦਿੱਤੀ ਕਿ ਅੱਜ ਤੱਕ ਜਿਸ ਕਿਸੇ ਨੇ ਵੀ ਅਕਾਲ ਤਖਤ ਸਾਹਿਬ ਅਤੇ ਖਾਲਸਾ ਪੰਥ ਨਾਲ ਟੱਕਰ ਲਈ ਹੈ, ਉਸ ਦਾ ਹਸ਼ਰ ਸਭ ਨੇ ਦੇਖਿਆ ਹੈ। ਉਨ੍ਹਾਂ ਇਤਿਹਾਸਕ ਪਾਤਰਾਂ ਦਾ ਜ਼ਿਕਰ ਕਰਦਿਆਂ ਕਿਹਾ “ਅਹਿਮਦ ਸ਼ਾਹ ਅਬਦਾਲੀ ਤੋਂ ਲੈ ਕੇ, ਮੱਸਾ ਰੰਘੜ, ਇੰਦਰਾ ਗਾਂਧੀ, ਗਿਆਨੀ ਜ਼ੈਲ ਸਿੰਘ, ਅਤੇ ਬੂਟਾ ਸਿੰਘ—ਇਹ ਸਾਰਾ ਵਰਤਾਰਾ ਤੁਸੀਂ ਆਪਣੀ ਅੱਖੀਂ ਦੇਖਿਆ ਹੈ। ਜਿਸ ਨੇ ਵੀ ਅਕਾਲ ਤਖਤ ਸਾਹਿਬ ਨੂੰ ਵੰਗਾਰਿਆ, ਸੰਗਤ ਨੇ ਉਸ ਨੂੰ ਕਦੇ ਮੁਆਫ਼ ਨਹੀਂ ਕੀਤਾ।”
ਸਿੰਘ ਸਾਹਿਬ ਨੇ 5 ਜੁਲਾਈ ਨੂੰ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਦੇ ਗਏ ਵਿਸ਼ੇਸ਼ ਧਾਰਮਿਕ ਇਕੱਠ (ਇਜਲਾਸ) ਲਈ ਸਮੁੱਚੇ ਪੰਥ ਨੂੰ ਖੁੱਲ੍ਹਾ ਸੱਦਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News