ਪਰਮਜੀਤ ਕੌਰ ਲਾਂਡਰਾ ਮੁੜ ਅਕਾਲੀ ਦਲ ’ਚ ਸ਼ਾਮਿਲ
Punjab News: ਪਰਮਜੀਤ ਕੌਰ ਲਾਂਡਰਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ। ਪਾਰਟੀ ਵਲੋਂ ਇਸ ਸੰਬੰਧੀ ਇਕ ਟਵੀਟ ਸਾਂਝਾ ਕੀਤਾ ਗਿਆ ਤੇ ਕਿਹਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿਚ ਵਾਪਸੀ ਦਾ […]
By :
Amritpal Singh
Updated On: 08 Apr 2026 15:07:PM
Punjab News: ਪਰਮਜੀਤ ਕੌਰ ਲਾਂਡਰਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ। ਪਾਰਟੀ ਵਲੋਂ ਇਸ ਸੰਬੰਧੀ ਇਕ ਟਵੀਟ ਸਾਂਝਾ ਕੀਤਾ ਗਿਆ ਤੇ ਕਿਹਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇਕੋ-ਇਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਵਿਚ ਵਾਪਸ ਆਉਣ ਦੀ ਅਪੀਲ ਕੀਤੀ।
ਬੀਬੀ ਲਾਂਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।