Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ
  • ਪੰਜਾਬ ਦੀ ਏਕਤਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਸਾਂਝੇ ਯਤਨ ਜ਼ਰੂਰੀ: ਪਰਗਟ ਸਿੰਘ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਦੇ ਸੰਦਰਭ ਵਿੱਚ ਸੂਬੇ ਅੰਦਰ ਅਮਨ-ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਵਿਰਾਸਤ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਖੁਸ਼ਹਾਲੀ ਵਰਗੇ ਮੁੱਦਿਆਂ ‘ਤੇ ਸਾਰੇ ਵਰਗਾਂ ਨੂੰ ਮਿਲ ਕੇ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਹੈ। ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਯਕੀਨੀ ਬਣਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਪਰਗਟ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News