ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ
Pargat Singh Meet former PM’s wife: ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ ਅਤੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਰਗਟ ਸਿੰਘ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਹਮੇਸ਼ਾ ਲੋਕਾਂ ਲਈ ਪ੍ਰੇਰਣਾ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਆਸ਼ੀਰਵਾਦ ਲੈਣ ਲਈ ਆਏ ਸਨ ਅਤੇ ਹੁਣ ਪੰਜਾਬ ਨੂੰ ਅੱਗੇ ਲਿਜਾਣ ਲਈ ਕੰਮ ਕੀਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਬਾਰੇ ਪੁੱਛੇ ਜਾਣ ’ਤੇ ਪਰਗਟ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ ਅਤੇ ਨਾਰਾਜ਼ਗੀ ਵਾਲੀ ਕੋਈ ਗੱਲ ਨਹੀਂ ਹੈ।
ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਪੁਲਿਸ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ‘ਆਪ’ ਦੀ ਲੀਡਰਸ਼ਿਪ ਕਾਰਨ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ। ਵਿਧਾਇਕ ਨੂੰ ਮੁਅੱਤਲ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਘੱਟੋ-ਘੱਟ ਇਨ੍ਹਾਂ ਵਿਧਾਇਕਾਂ ਦੀ ਜ਼ਮੀਰ ਤਾਂ ਜਾਗੀ ਹੈ ਕਿ ਉਨ੍ਹਾਂ ਨੇ ਅਧਿਆਪਕਾਂ ਦੇ ਮੁੱਦੇ ਚੁੱਕੇ ਹਨ।
