Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਤਾਜਪੋਸ਼ੀ ਤੋਂ ਪਹਿਲਾਂ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Pargat Singh pays obeisance at Takht Sri Kesgarh Sahib: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ […]
By : Updated On: 11 Oct 2026 08:09:AM
ਤਾਜਪੋਸ਼ੀ ਤੋਂ ਪਹਿਲਾਂ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ
  • ਪੰਜਾਬ ਦੀ ਸੇਵਾ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ, ਪਤਨੀ ਬਰਿੰਦਰ ਪ੍ਰੀਤ ਵੀ ਰਹੇ ਨਾਲ

Pargat Singh pays obeisance at Takht Sri Kesgarh Sahib: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ।

ਇਸ਼ਤਿਹਾਰ

ਪਰਗਟ ਸਿੰਘ ਨੇ ਇਸ ਮੌਕੇ ਪੰਜਾਬ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਕਰਨਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਪੰਜਾਬ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਤਾਕਤ ਬਖ਼ਸ਼ਣ ਦੀ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਦੀ ਮਿੱਟੀ, ਇੱਥੋਂ ਦੇ ਸ਼ਾਨਦਾਰ ਇਤਿਹਾਸ ਅਤੇ ਭਾਈਚਾਰਕ ਸਾਂਝ ਦੀ ਪਰੰਪਰਾ ਨਾਲ ਡੂੰਘਾ ਰਿਸ਼ਤਾ ਰਿਹਾ ਹੈ। ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬੁਲੰਦ ਕਰਨ ਦਾ ਯਤਨ ਕੀਤਾ ਹੈ। ਪਰਗਟ ਸਿੰਘ ਨੇ ਸੰਕਲਪ ਪ੍ਰਗਟਾਇਆ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ, ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸੂਬੇ ਦੇ ਉੱਜਵਲ ਭਵਿੱਖ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News