Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

Parminder Jhota murder case: Calls for Punjab Bandh: ਮਾਨਸਾ: ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨੇ ਮਿਲ ਕੇ ਇਨਸਾਫ਼ ਕਮੇਟੀ ਬਣਾਈ ਹੈ। ਕਮੇਟੀ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਝੋਟਾ ਦੇ […]
By : Updated On: 14 Oct 2026 09:09:AM
ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

Parminder Jhota murder case: Calls for Punjab Bandh: ਮਾਨਸਾ: ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨੇ ਮਿਲ ਕੇ ਇਨਸਾਫ਼ ਕਮੇਟੀ ਬਣਾਈ ਹੈ। ਕਮੇਟੀ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਝੋਟਾ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪੀ ਜਾਵੇ ਅਤੇ ਉਸ ਦਾ ਪੋਸਟਮਾਰਟਮ ਪੀਜੀਆਈ ਤੋਂ ਕਰਵਾਇਆ ਜਾਵੇ। ਇਸ ਤੋਂ ਇਲਾਵਾ ਮਾਨਸਾ ਦੇ ਉੱਚ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਇਸ਼ਤਿਹਾਰ

ਕਮੇਟੀ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਝੋਟਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਕਮੇਟੀ ਨੇ ਸਸਕਾਰ ਸਬੰਧੀ ਅੰਤਿਮ ਫ਼ੈਸਲਾ ਪਰਿਵਾਰ ’ਤੇ ਛੱਡਦਿਆਂ ਕਿਹਾ ਕਿ ਪਰਿਵਾਰ ਜੋ ਫ਼ੈਸਲਾ ਕਰੇਗਾ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸਿਗਨੇਚਰ ਕੈਪਸੂਲ ’ਤੇ ਪਾਬੰਦੀ ਦੀ ਮੰਗ
ਇਨਸਾਫ਼ ਕਮੇਟੀ ਨੇ ਸਿਗਨੇਚਰ ਕੈਪਸੂਲ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (NDPS) ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ ਹੈ। ਕਮੇਟੀ ਦਾ ਦੋਸ਼ ਹੈ ਕਿ ਇਸ ’ਤੇ NDPS ਤਹਿਤ ਪਾਬੰਦੀ ਨਾ ਹੋਣ ਕਾਰਨ ਇਹ ਖੁੱਲ੍ਹੇਆਮ ਵਿਕ ਰਿਹਾ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੋਸਟਰ ਉਤਾਰਨ ਦੀ ਚਿਤਾਵਨੀ
ਕਮੇਟੀ ਨੇ ਪੰਜਾਬ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪੋਸਟਰ ਖ਼ੁਦ ਉਤਾਰਨ ਲਈ ਕਿਹਾ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ 15 ਅਕਤੂਬਰ ਨੂੰ ਪੰਜਾਬ ਬੰਦ ਦੌਰਾਨ ਉਹ ਖ਼ੁਦ ਪੋਸਟਰ ਉਤਾਰੇਗੀ। ਕਮੇਟੀ ਨੇ ਸਪੱਸ਼ਟ ਕੀਤਾ ਕਿ ਉਸ ਦਾ ਮੁੱਖ ਉਦੇਸ਼ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਕਰਵਾਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News