Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼

Parminder Jhota Murder Case: SHO Beyant Kaur Suspended: ਮਾਨਸਾ: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਸਖ਼ਤ ਕਾਰਵਾਈ ਕਰਦਿਆਂ ਮਾਨਸਾ ਸਿਟੀ ਥਾਣਾ-2 ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਖ਼ਿਲਾਫ਼ ਜਾਂਚ ਕਰਵਾਉਣ ਲਈ ਡੀਜੀਪੀ ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ। […]
By : Updated On: 15 Oct 2026 12:11:PM
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼
suspended

Parminder Jhota Murder Case: SHO Beyant Kaur Suspended: ਮਾਨਸਾ: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਸਖ਼ਤ ਕਾਰਵਾਈ ਕਰਦਿਆਂ ਮਾਨਸਾ ਸਿਟੀ ਥਾਣਾ-2 ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਖ਼ਿਲਾਫ਼ ਜਾਂਚ ਕਰਵਾਉਣ ਲਈ ਡੀਜੀਪੀ ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ।

ਇਸ਼ਤਿਹਾਰ

ਪੰਜਾਬ ਬੰਦ ਦੇ ਵਿਆਪਕ ਅਸਰ ਤੋਂ ਬਾਅਦ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਏ ਹਨ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ’ਤੇ ਦੋਸ਼ ਹੈ ਕਿ ਕਤਲ ਤੋਂ ਬਾਅਦ ਉਸ ਨੇ ਆਪਣੇ ਪਤੀ ਨੂੰ ਫ਼ਰਾਰ ਹੋਣ ਵਿੱਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੈਡੀਕਲ ਸਟੋਰ ਵੀ ਉਸ ਦੇ ਨਾਂ ’ਤੇ ਚੱਲ ਰਿਹਾ ਸੀ।

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਾ ਵੇਚਣ ਦਾ ਵਿਰੋਧ ਕਰਨ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਕਥਿਤ ਤੌਰ ’ਤੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ, ਮੁਲਜ਼ਮ ਨੂੰ ਫ਼ਰਾਰ ਹੋਣ ਵਿੱਚ ਕਥਿਤ ਤੌਰ ’ਤੇ ਮਦਦ ਕਰਨ ਵਾਲੇ ਇੱਕ ਵਿਅਕਤੀ ਨੂੰ ਵੀ ਪਹਿਲਾਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਮੁਲਜ਼ਮ ਦੇ ਘਰ ਅਤੇ ਦੁਕਾਨ ’ਤੇ ਚੱਲਿਆ ਬੁਲਡੋਜ਼ਰ
ਪ੍ਰਸ਼ਾਸਨ ਨੇ ਬੁਲਡੋਜ਼ਰ ਦੀ ਮਦਦ ਨਾਲ ਮੁਲਜ਼ਮ ਦੇ ਘਰ ਅਤੇ ਮੈਡੀਕਲ ਸਟੋਰ ਨੂੰ ਢਾਹ ਦਿੱਤਾ। ਹਾਲਾਂਕਿ, ਇਸ ਕਾਰਵਾਈ ਦੇ ਕਾਰਨਾਂ ਬਾਰੇ ਅਧਿਕਾਰਤ ਤੌਰ ’ਤੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਦੱਸਿਆ ਗਿਆ ਕਿ ਇਮਾਰਤਾਂ ਦੀ ਉਸਾਰੀ ਗ਼ੈਰ-ਕਾਨੂੰਨੀ ਸੀ।

ਭੀੜ ਨੇ ਦੁਕਾਨ ’ਚ ਭੰਨਤੋੜ ਕਰਕੇ ਲਾਈ ਅੱਗ
ਦੁਕਾਨ ’ਤੇ ਬੁਲਡੋਜ਼ਰ ਚੱਲਣ ਦੌਰਾਨ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਕੁਝ ਲੋਕ ਦੁਕਾਨ ਅੰਦਰ ਦਾਖ਼ਲ ਹੋ ਗਏ ਅਤੇ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News