Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ

Parminder Jhota murder: Punjab bandh: ਮਾਨਸਾ: ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ, 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਝੋਟਾ ਦੇ ਕਤਲ ਤੋਂ ਬਾਅਦ ਰੋਸ ਲਗਾਤਾਰ ਵਧ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਮਿਲਣ ਤੱਕ ਅੰਤਿਮ ਸਸਕਾਰ ਨਾ ਕਰਨ […]
By : Updated On: 15 Oct 2026 07:21:AM
ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ
  • ਇਨਸਾਫ਼ ਲਈ ਅੰਤਿਮ ਸਸਕਾਰ ਨਹੀਂ ਕਰ ਰਹੇ ਪਰਿਵਾਰਕ ਮੈਂਬਰ
  • ਮਾਨਸਾ ’ਚ ਮੁਲਜ਼ਮ ਦੇ ਘਰ ਅਤੇ ਮੈਡੀਕਲ ਸਟੋਰ ’ਤੇ ਬੁਲਡੋਜ਼ਰ ਚੱਲਿਆ
  • ਕਾਂਗਰਸ ਤੇ ਅਕਾਲੀ ਦਲ ਵੱਲੋਂ ਬੰਦ ਦਾ ਸਮਰਥਨ
  • ਟੋਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ

Parminder Jhota murder: Punjab bandh: ਮਾਨਸਾ: ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ, 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਝੋਟਾ ਦੇ ਕਤਲ ਤੋਂ ਬਾਅਦ ਰੋਸ ਲਗਾਤਾਰ ਵਧ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਮਿਲਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।

ਇਸ਼ਤਿਹਾਰ

ਪੁਲਿਸ ਨੇ ਝੋਟਾ ਨੂੰ ਗੋਲੀਆਂ ਮਾਰਨ ਦੇ ਦੋਸ਼ ਹੇਠ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤਾ ਗਿਆ। ਦੱਸਿਆ ਜਾਂਦਾ ਹੈ ਕਿ ਮੰਗਲਵਾਰ ਨੂੰ ਫੇਸਬੁੱਕ ਲਾਈਵ ਦੌਰਾਨ ਮੁਲਜ਼ਮ ਨੇ ਝੋਟਾ ਨੂੰ ਤਿੰਨ ਗੋਲੀਆਂ ਮਾਰੀਆਂ ਸਨ।

ਮੁਲਜ਼ਮ ਦੇ ਘਰ ਅਤੇ ਮੈਡੀਕਲ ਸਟੋਰ ’ਤੇ ਕਾਰਵਾਈ
ਮਾਨਸਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਨਿਗਰਾਨੀ ਹੇਠ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ’ਤੇ ਬੁਲਡੋਜ਼ਰ ਚਲਾਇਆ ਗਿਆ। ਉਸ ਦੇ ਮੈਡੀਕਲ ਸਟੋਰ ਨੂੰ ਵੀ ਢਾਹ ਦਿੱਤਾ ਗਿਆ। ਇਸ ਤੋਂ ਪਹਿਲਾਂ ਲੋਕਾਂ ਵੱਲੋਂ ਸਟੋਰ ਵਿੱਚ ਭੰਨਤੋੜ ਅਤੇ ਅੱਗ ਲਗਾਉਣ ਦੀ ਵੀ ਖ਼ਬਰ ਹੈ। ਝੋਟਾ ਦੇ ਕਤਲ ਤੋਂ ਨਾਰਾਜ਼ ਸਿੱਖ ਜਥੇਬੰਦੀਆਂ ਨੇ ਮਾਨਸਾ ਵਿੱਚ ਬਾਜ਼ਾਰ ਬੰਦ ਕਰਵਾਏ ਅਤੇ ਇਨਸਾਫ਼ ਦੀ ਮੰਗ ਕੀਤੀ। ਇਸ ਘਟਨਾ ਦੇ ਵਿਰੋਧ ਵਿੱਚ ਅੱਜ ਸੂਬੇ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਕਾਂਗਰਸ ਅਤੇ ਅਕਾਲੀ ਦਲ ਵੱਲੋਂ ਸਮਰਥਨ
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਆਪਣੇ-ਆਪਣੇ ਇਲਾਕਿਆਂ ਵਿੱਚ ਇਨਸਾਫ਼ ਦੀ ਮੰਗ ਲਈ ਇਕਜੁੱਟਤਾ ਦਿਖਾਉਣ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੰਦ ਦਾ ਸਮਰਥਨ ਕਰਦਿਆਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਜਲੰਧਰ ਵਿੱਚ ਕਿਸਾਨ ਜਥੇਬੰਦੀ ਵੱਲੋਂ ਜੀਟੀ ਰੋਡ ਜਾਮ
ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਐਲਾਨ ਕੀਤਾ ਹੈ ਕਿ ਜਲੰਧਰ ਵਿੱਚ ਮੈਕਡੋਨਲਡਜ਼ ਨੇੜੇ ਜੀਟੀ ਰੋਡ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਮ ਕੀਤਾ ਜਾਵੇਗਾ। ਯੂਨੀਅਨ ਨੇ ਲੋਕਾਂ ਨੂੰ ਇਨਸਾਫ਼ ਦੀ ਇਸ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੋਲਡਨ ਗੇਟ ’ਤੇ ਬੰਦ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਦੇ ਸਮੂਹ ਟੋਲ ਪਲਾਜ਼ਿਆਂ ਨੂੰ ਅੱਜ ਮੁਫ਼ਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News