Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Parminder Singh Portrait to be installed at Sikh Museum: ਅੰਮ੍ਰਿਤਸਰ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ
  • ਕਿਹਾ; ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ
  • ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਇਲਾਜ ਦਾ ਸਮੁੱਚਾ ਖ਼ਰਚ ਚੁੱਕਣ ਦਾ ਐਲਾਨ
  • ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਸਹਿਯੋਗ ਦੀ ਵੀ ਪ੍ਰਗਟਾਈ ਵਚਨਬੱਧਾ

Parminder Singh Portrait to be installed at Sikh Museum: ਅੰਮ੍ਰਿਤਸਰ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ, ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ।

ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਅਜਿਹੇ ਸੰਘਰਸ਼ਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭਾਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਉਨ੍ਹਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ। ਇਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਇਚਾਰਜ ਭੋਲਾ ਸਿੰਘ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News