ਚੰਡੀਗੜ੍ਹ- ਬੰਬਾਂ ਵਾਲੇ ਦਿੱਤੇ ਬਿਆਨ ਸੰਬੰਧੀ ਸਾਈਬਰ ਕ੍ਰਾਈਮ ਵਲੋਂ ਭੇਜੇ ਗਏ ਸੰਮਨਾਂ ਦਾ ਜਵਾਬ ਦੇਣ ਲਈ ਪ੍ਰਤਾਪ ਸਿੰਘ ਬਾਜਵਾ ਸਾਈਬਰ ਕ੍ਰਾਈਮ ਥਾਣੇ ਪੁੱਜ ਗਏ ਹਨ। ਉਨ੍ਹਾਂ ਦੇ ਨਾਲ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਆਗੂ ਵੀ ਇਥੇ ਪੁੱਜੇ ਪਰ ਪੁਲਿਸ ਨੇ ਇਨ੍ਹਾਂ ਸਾਰੇ ਹੀ ਆਗੂਆਂ ਨੂੰ ਬਾਹਰ ਦੀ ਰੋਕ ਲਿਆ ਹੈ ਤੇ ਸਿਰਫ਼ ਪ੍ਰਤਾਪ ਸਿੰਘ ਬਾਜਵਾ ਤੇ ਉਨ੍ਹਾਂ ਦੇ ਵਕੀਲਾਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਬਾਅਦ ਹੋਰਨਾਂ ਆਗੂਆਂ ਨੇ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਹੈ।

ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।ਉਨ੍ਹਾਂ ਦੱਸਿਆ ਕਿ...