Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪਰਵਿੰਦਰ ਝੋਟਾ ਕਤਲ ਮਾਮਲਾ: ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ

ਚੌਥੇ ਦਿਨ ਵੀ ਜਾਰੀ ਧਰਨਾ, CM ਭਗਵੰਤ ਮਾਨ ਤੇ DGP ਗੌਰਵ ਯਾਦਵ ਦੇ ਅਸਤੀਫ਼ੇ ਸਮੇਤ 5 ਮੰਗਾਂ ’ਤੇ ਅੜਿਆ ਪਰਿਵਾਰ 19 ਅਕਤੂਬਰ ਨੂੰ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. […]
By : Updated On: 16 Oct 2026 21:07:PM
ਪਰਵਿੰਦਰ ਝੋਟਾ ਕਤਲ ਮਾਮਲਾ: ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ

ਚੌਥੇ ਦਿਨ ਵੀ ਜਾਰੀ ਧਰਨਾ, CM ਭਗਵੰਤ ਮਾਨ ਤੇ DGP ਗੌਰਵ ਯਾਦਵ ਦੇ ਅਸਤੀਫ਼ੇ ਸਮੇਤ 5 ਮੰਗਾਂ ’ਤੇ ਅੜਿਆ ਪਰਿਵਾਰ

19 ਅਕਤੂਬਰ ਨੂੰ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ

ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਤੋਂ ਜਵਾਬ ਤਲਬ ਕੀਤਾ ਹੈ। ਜਾਰੀ ਕੀਤੇ ਗਏ ਪੱਤਰ ਵਿੱਚ ਘਟਨਾ ਸਬੰਧੀ ਵਿਸਤ੍ਰਿਤ ਤੱਥਾਂ ਵਾਲੀ ਰਿਪੋਰਟ ਅਤੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੰਗੀ ਗਈ ਹੈ।

ਇਸ਼ਤਿਹਾਰ

ਉੱਧਰ, ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਲੋਕਾਂ ਦਾ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ। ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ, ਸੀਬੀਆਈ ਜਾਂਚ ਸਮੇਤ ਪੰਜ ਮੰਗਾਂ ’ਤੇ ਅੜਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਪਰਿਵਾਰ ਨਾਲ ਕਈ ਵਾਰ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ।

ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਲਵਾਂਗੇ ਪੁੱਤ ਦੀ ਲਾਸ਼: ਪਿਤਾ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਆਪਣੇ ਪੁੱਤਰ ਦੀ ਲਾਸ਼ ਨਹੀਂ ਲੈਣਗੇ। ਹਾਲੇ ਤੱਕ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਹੋਇਆ ਹੈ ਅਤੇ ਲਾਸ਼ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ।

ਇਸ ਦੌਰਾਨ ਇਨਸਾਫ਼ ਕਮੇਟੀ ਨੇ ਐਲਾਨ ਕੀਤਾ ਹੈ ਕਿ 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਪ੍ਰਦਰਸ਼ਨ ਦੌਰਾਨ ਅੱਗਜ਼ਨੀ ਤੇ ਭੜਕਾਊ ਭਾਸ਼ਣਾਂ ਦੇ ਮਾਮਲੇ ਦਰਜ

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਹੋਏ ਪ੍ਰਦਰਸ਼ਨ ਦੌਰਾਨ ਅੱਗਜ਼ਨੀ, ਭੰਨਤੋੜ ਅਤੇ ਭੜਕਾਊ ਭਾਸ਼ਣਾਂ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਕੇਸ ਦਰਜ ਕੀਤੇ ਹਨ।

ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਨਸ਼ਾ ਵੇਚਣ ਦਾ ਵਿਰੋਧ ਕਰਨ ਦੇ ਮਾਮਲੇ ਵਿੱਚ ਪਰਵਿੰਦਰ ਝੋਟਾ ਦੀ ਕਥਿਤ ਤੌਰ ’ਤੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਇਸ ਮਾਮਲੇ ਵਿੱਚ ਅਸ਼ਵਨੀ ਕੁਮਾਰ, ਉਸ ਦੀ ਪਤਨੀ ਨੀਲਮ ਰਾਣੀ ਅਤੇ ਕਥਿਤ ਤੌਰ ’ਤੇ ਮਦਦ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਅਸ਼ਵਨੀ ਕੁਮਾਰ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ, ਜਦਕਿ ਉਸ ਦੀ ਪਤਨੀ ਨੀਲਮ ਰਾਣੀ ਨੂੰ ਛੇ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।

ਡਰੱਗ ਇੰਸਪੈਕਟਰ ਤੋਂ ਦੇਰ ਰਾਤ ਤੱਕ ਪੁੱਛਗਿੱਛ

ਇਸ ਮਾਮਲੇ ਵਿੱਚ ਮੁਲਜ਼ਮ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਦੇ ਲਾਇਸੈਂਸ ਦੇ ਨਵੀਨੀਕਰਨ ਨੂੰ ਲੈ ਕੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸਬੰਧਤ ਡਰੱਗ ਇੰਸਪੈਕਟਰ ਨਰੇਸ਼ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਦੱਸੀ ਜਾ ਰਹੀ ਹੈ।

ਸੂਤਰਾਂ ਮੁਤਾਬਕ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਮਾਮਲੇ ਨਾਲ ਸਬੰਧਤ ਰਿਕਾਰਡ ਤਲਬ ਕੀਤਾ ਹੈ। ਇਸ ਦੇ ਨਾਲ ਹੀ ਡਰੱਗ ਇੰਸਪੈਕਟਰ ਤੋਂ ਦੇਰ ਰਾਤ ਤੱਕ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।

ਹੁਣ ਇਸ ਮਾਮਲੇ ਵਿੱਚ ਕੇਂਦਰ ਵੱਲੋਂ ਰਿਪੋਰਟ ਮੰਗੇ ਜਾਣ, ਪਰਿਵਾਰ ਦੇ ਧਰਨੇ ਅਤੇ ਮੈਡੀਕਲ ਸਟੋਰ ਦੇ ਲਾਇਸੈਂਸ ਦੀ ਜਾਂਚ ਦਰਮਿਆਨ ਅਗਲੀ ਕਾਰਵਾਈ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News