Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ

Parvinder Jhota murder case; ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਐਂਟੀ ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਤਣਾਅ ਲਗਾਤਾਰ ਬਣਿਆ ਹੋਇਆ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਦਾ ਧਰਨਾ ਛੇਵੇਂ ਦਿਨ ਵੀ ਜਾਰੀ ਹੈ। ਪਰਿਵਾਰ ਨੇ ਅਜੇ ਤੱਕ ਮ੍ਰਿਤਕ ਦੀ ਲਾਸ਼ ਲੈਣ ਤੋਂ ਇਨਕਾਰ ਕੀਤਾ ਹੋਇਆ ਹੈ। ਪਰਿਵਾਰ ਦੀਆਂ […]
By : Updated On: 18 Oct 2026 08:17:AM
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ
  • ਪੰਜ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਪਰਿਵਾਰ ਨੇ ਲਾਸ਼ ਲੈਣ ਤੋਂ ਕੀਤਾ ਇਨਕਾਰ
  • 19 ਅਕਤੂਬਰ ਨੂੰ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ

Parvinder Jhota murder case; ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਐਂਟੀ ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਤਣਾਅ ਲਗਾਤਾਰ ਬਣਿਆ ਹੋਇਆ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਦਾ ਧਰਨਾ ਛੇਵੇਂ ਦਿਨ ਵੀ ਜਾਰੀ ਹੈ। ਪਰਿਵਾਰ ਨੇ ਅਜੇ ਤੱਕ ਮ੍ਰਿਤਕ ਦੀ ਲਾਸ਼ ਲੈਣ ਤੋਂ ਇਨਕਾਰ ਕੀਤਾ ਹੋਇਆ ਹੈ। ਪਰਿਵਾਰ ਦੀਆਂ ਪੰਜ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਮਾਮਲੇ ਦਾ ਹੱਲ ਨਹੀਂ ਨਿਕਲ ਸਕਿਆ।

ਇਸ਼ਤਿਹਾਰ

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਆਪਣੇ ਪੁੱਤਰ ਦੀ ਲਾਸ਼ ਨਹੀਂ ਲੈਣਗੇ। ਇਸ ਕਾਰਨ ਮ੍ਰਿਤਕ ਦਾ ਪੋਸਟਮਾਰਟਮ ਵੀ ਅਜੇ ਤੱਕ ਨਹੀਂ ਹੋ ਸਕਿਆ। ਲਾਸ਼ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ।

19 ਅਕਤੂਬਰ ਨੂੰ ‘ਆਪ’ ਆਗੂਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ
ਇਸ ਮਾਮਲੇ ਨੂੰ ਲੈ ਕੇ ਬਣੀ ਇਨਸਾਫ਼ ਕਮੇਟੀ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਮੁਤਾਬਕ, 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਮੇਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਐਲਾਨ ਤੋਂ ਬਾਅਦ ਮਾਮਲੇ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

ਪੰਜ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਅੜਿੱਕਾ
ਪਰਿਵਾਰ ਵੱਲੋਂ ਰੱਖੀਆਂ ਗਈਆਂ ਪੰਜ ਮੰਗਾਂ ’ਤੇ ਅਜੇ ਤੱਕ ਸਹਿਮਤੀ ਨਾ ਬਣਨ ਕਾਰਨ ਧਰਨਾ ਜਾਰੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ। ਦੂਜੇ ਪਾਸੇ, ਲਾਸ਼ ਦਾ ਪੋਸਟਮਾਰਟਮ ਨਾ ਹੋਣ ਕਾਰਨ ਅੰਤਿਮ ਸਸਕਾਰ ਵੀ ਨਹੀਂ ਹੋ ਸਕਿਆ। ਪਰਵਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਇਨਸਾਫ਼ ਕਮੇਟੀ ਦੇ ਰੁਖ਼ ਨੂੰ ਦੇਖਦਿਆਂ ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News