Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਉੱਤਰਾਖੰਡ–ਨਿਹੰਗ ਵਿਵਾਦ ‘ਚ ਸ਼ਾਂਤੀ ਦੀ ਰਾਹ, ਪਾਉਂਟਾ ਸਾਹਿਬ ਬੈਠਕ ਸਫਲ

Nihang Singh controversy Uttarakhand; ਉੱਤਰਾਖੰਡ ਵਿੱਚ ਨਿਹੰਗ ਸਿੰਘ ਅਤੇ ਸਥਾਨਕ ਲੋਕਾਂ ਵਿਚਕਾਰ ਪੈਦਾ ਹੋਇਆ ਵਿਵਾਦ ਹੁਣ ਸ਼ਾਂਤ ਹੁੰਦਾ ਦਿਖਾਈ ਦੇ ਰਿਹਾ ਹੈ। ਉੱਤਰਾਖੰਡ ਪ੍ਰਸ਼ਾਸਨ ਨੇ ਨਿਹੰਗ ਸਿੰਘਾਂ ਨਾਲ ਸ਼ਾਂਤੀ ਵਾਰਤਾ ਨੂੰ ਲੈ ਕੇ ਇੱਕ ਬੈਠਕ ਇਤਿਹਾਸਕ ਗੁਰਦੁਆਰਾ ਪਾਂਵਟਾ ਸਾਹਿਬ ਵਿੱਚ ਆਯੋਜਿਤ ਕੀਤੀ। ਬੈਠਕ ਕਾਫੀ ਹੱਦ ਤੱਕ ਸਫਲ ਰਹੀ ਹੈ। ਬੈਠਕ ਵਿੱਚ ਦੋ ਦਿਨਾਂ ਦੇ ਅੰਦਰ […]
By : Updated On: 26 Jun 2026 15:14:PM
ਉੱਤਰਾਖੰਡ–ਨਿਹੰਗ ਵਿਵਾਦ ‘ਚ ਸ਼ਾਂਤੀ ਦੀ ਰਾਹ, ਪਾਉਂਟਾ ਸਾਹਿਬ ਬੈਠਕ ਸਫਲ

Nihang Singh controversy Uttarakhand; ਉੱਤਰਾਖੰਡ ਵਿੱਚ ਨਿਹੰਗ ਸਿੰਘ ਅਤੇ ਸਥਾਨਕ ਲੋਕਾਂ ਵਿਚਕਾਰ ਪੈਦਾ ਹੋਇਆ ਵਿਵਾਦ ਹੁਣ ਸ਼ਾਂਤ ਹੁੰਦਾ ਦਿਖਾਈ ਦੇ ਰਿਹਾ ਹੈ। ਉੱਤਰਾਖੰਡ ਪ੍ਰਸ਼ਾਸਨ ਨੇ ਨਿਹੰਗ ਸਿੰਘਾਂ ਨਾਲ ਸ਼ਾਂਤੀ ਵਾਰਤਾ ਨੂੰ ਲੈ ਕੇ ਇੱਕ ਬੈਠਕ ਇਤਿਹਾਸਕ ਗੁਰਦੁਆਰਾ ਪਾਂਵਟਾ ਸਾਹਿਬ ਵਿੱਚ ਆਯੋਜਿਤ ਕੀਤੀ। ਬੈਠਕ ਕਾਫੀ ਹੱਦ ਤੱਕ ਸਫਲ ਰਹੀ ਹੈ। ਬੈਠਕ ਵਿੱਚ ਦੋ ਦਿਨਾਂ ਦੇ ਅੰਦਰ ਸਾਰੀਆਂ ਮੰਗਾਂ ‘ਤੇ ਸੁਣਵਾਈ ਕਰਨ ਦੇ ਭਰੋਸੇ ਨਾਲ ਨਿਹੰਗ ਸਿੰਘਾਂ ਨੂੰ ਉੱਤਰਾਖੰਡ ਜਾਣ ਤੋਂ ਰੋਕਿਆ ਗਿਆ ਹੈ। ਹੁਣ ਨਿਹੰਗ ਸਿੰਘ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਵਿੱਚ ਹੀ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਉਡੀਕ ਕਰਨਗੇ ਅਤੇ ਸ਼ਾਂਤੀ ਬਣਾਈ ਰੱਖਣਗੇ।

ਇਸ਼ਤਿਹਾਰ

ਮੀਡੀਆ ਨਾਲ ਗੱਲ ਕਰਦੇ ਹੋਏ ਹਰਿਦੁਆਰ ਦੇ ਐੱਸਐੱਸਪੀ ਨਵਨੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਨਿਹੰਗ ਸਿੰਘਾਂ ਨਾਲ ਸ਼ਾਂਤੀ ਵਾਰਤਾ ਬੈਠਕ ਗੁਰਦੁਆਰਾ ਪਾਉਂਟਾ ਸਾਹਿਬ ਵਿੱਚ ਆਯੋਜਿਤ ਕੀਤੀ ਗਈ। ਨਿਹੰਗ ਸਿੰਘਾਂ ਦੀਆਂ ਸਾਰੀਆਂ ਮੰਗਾਂ ਸੁਣੀਆਂ ਗਈਆਂ ਹਨ ਅਤੇ ਉਨ੍ਹਾਂ ਨੇ ਇੱਕ ਲਿਖਤੀ ਮੰਗ ਪੱਤਰ ਵੀ ਪ੍ਰਸ਼ਾਸਨ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਨਿਹੰਗ ਸਿੰਘਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ ਸ਼ਾਂਤੀ ਬਣਾਈ ਰੱਖਣਗੇ ਅਤੇ ਕਿਸੇ ਵੀ ਤਰ੍ਹਾਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੀਆਂ ਸਾਰੀਆਂ ਮੰਗਾਂ ਸੁਣੀਆਂ ਗਈਆਂ ਹਨ ਜਿਨ੍ਹਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਈ ਮਾਰਪੀਟ ਦੇ ਮਾਮਲੇ ਵਿੱਚ ਵੀ ਐੱਸਆਈਟੀ ਗਠਿਤ ਕੀਤੀ ਗਈ ਹੈ ਜੋ ਨਿਰਪੱਖ ਜਾਂਚ ਕਰ ਰਹੀ ਹੈ। ਵਾਰਤਾ ਸਫਲ ਹੋਣ ਤੋਂ ਬਾਅਦ ਮਾਹੌਲ ਸ਼ਾਂਤਮਈ ਬਣਿਆ ਹੋਇਆ ਹੈ।

ਉਧਰ ਨਿਹੰਗ ਸਿੰਘ ਜਗਦੀਪ ਸਿੰਘ ਅਕਾਲੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉੱਤਰਾਖੰਡ ਪ੍ਰਸ਼ਾਸਨ ਨਾਲ ਵਾਰਤਾ ਬੈਠਕ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਦੋ ਦਿਨ ਦਾ ਸਮਾਂ ਮੰਗਿਆ ਹੈ, ਜਿਸ ਕਰਕੇ ਹੁਣ ਦੋ ਦਿਨਾਂ ਤੱਕ ਉੱਤਰਾਖੰਡ ਜਾਣ ਸੰਬੰਧੀ ਕੋਈ ਕਾਰਵਾਈ ਨਹੀਂ ਹੋਵੇਗੀ। ਜੇਕਰ ਦੋ ਦਿਨਾਂ ਦੇ ਅੰਦਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਗ੍ਰਿਫ਼ਤਾਰ ਨਿਹੰਗ ਸਿੰਘ ਰਿਹਾਅ ਨਹੀਂ ਕੀਤੇ ਜਾਂਦੇ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰ ਨਿਹੰਗ ਸਿੰਘਾਂ ਨੂੰ ਕਿਸੇ ਵੀ ਹਾਲਤ ਵਿੱਚ ਆਪਣੇ ਨਾਲ ਪੰਜਾਬ ਵਾਪਸ ਲੈ ਕੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News