Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਪਟਿਆਲਾ ਧਮਾਕਾ: ਲਾਸ਼ ਦੀ ਹੋਈ ਸ਼ਨਾਖ਼ਤ, ਸ਼ੱਕੀ ਨੇ ਅੰਮ੍ਰਿਤਸਰ ਖੜ੍ਹੀ ਕੀਤੀ ਸੀ ਬਾਈਕ

Punjab News: ਪਟਿਆਲਾ ਦੇ ਸ਼ੰਭੂ ਨੇੜੇ ਹੋਏ ਰੇਲਵੇ ਟ੍ਰੈਕ ਧਮਾਕੇ ਮਾਮਲੇ ‘ਚ ਪੁਲਿਸ ਨੇ ਸ਼ੱਕੀ ਲਾਸ਼ ਦੀ ਸ਼ਨਾਖ਼ਤ ਜਗਰੂਪ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਡੀਜੀਪੀ (ਰੇਲਵੇ) ਸ਼ਸ਼ੀ ਪ੍ਰਭਾ ਦਿਵੇਦੀ ਨੇ ਜਾਣਕਾਰੀ ਦਿੱਤੀ ਕਿ ਸਾਨੂੰ ਪੂਰੀ ਤਰ੍ਹਾਂ ਸ਼ੱਕ ਹੈ ਕਿ ਇਹ ਉਹ ਹੀ ਬੰਦਾ ਹੈ, ਜੋ ਧਮਾਕਾ ਕਰਨ ਦੀ […]
Nishant Malyan
By : Updated On: 28 Apr 2026 12:19:PM
ਪਟਿਆਲਾ ਧਮਾਕਾ: ਲਾਸ਼ ਦੀ ਹੋਈ ਸ਼ਨਾਖ਼ਤ, ਸ਼ੱਕੀ ਨੇ ਅੰਮ੍ਰਿਤਸਰ ਖੜ੍ਹੀ ਕੀਤੀ ਸੀ ਬਾਈਕ

Punjab News: ਪਟਿਆਲਾ ਦੇ ਸ਼ੰਭੂ ਨੇੜੇ ਹੋਏ ਰੇਲਵੇ ਟ੍ਰੈਕ ਧਮਾਕੇ ਮਾਮਲੇ ‘ਚ ਪੁਲਿਸ ਨੇ ਸ਼ੱਕੀ ਲਾਸ਼ ਦੀ ਸ਼ਨਾਖ਼ਤ ਜਗਰੂਪ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਡੀਜੀਪੀ (ਰੇਲਵੇ) ਸ਼ਸ਼ੀ ਪ੍ਰਭਾ ਦਿਵੇਦੀ ਨੇ ਜਾਣਕਾਰੀ ਦਿੱਤੀ ਕਿ ਸਾਨੂੰ ਪੂਰੀ ਤਰ੍ਹਾਂ ਸ਼ੱਕ ਹੈ ਕਿ ਇਹ ਉਹ ਹੀ ਬੰਦਾ ਹੈ, ਜੋ ਧਮਾਕਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਉਸ ਤੋਂ ਗਲਤੀ ਹੋ ਗਈ ਤੇ ਧਮਾਕੇ ‘ਚ ਉਸ ਦੀ ਵੀ ਜਾਣ ਚਲੀ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਾਨੂੰ ਸਬੂਤ ਵਜੋਂ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਹੋ ਚੁੱਕੀ ਹੈ। ਉਸ ਦਾ ਫ਼ੋਨ ਵੀ ਮਿਲਿਆ ਹੈ ਤੇ ਸਿੰਮ ਵੀ ਮਿਲੀ ਹੈ। ਲਾਸ਼ ਦੀ ਜਾਂਚ ਤੋਂ ਬਾਅਦ ਇੱਕ ਟਿਕਟ ਵੀ ਮਿਲੀ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਸਰਹਿੰਦ ਤੋਂ ਇੱਥੇ ਆਇਆ ਸੀ।

ਇਸ਼ਤਿਹਾਰ

ਉਨ੍ਹਾਂ ਦੱਸਿਆ ਕਿ ਜਦੋਂ ਲਾਸ਼ ਦੀ ਪਹਿਚਾਣ ਹੋ ਗਈ ਤਾਂ ਅਸੀਂ ਵੱਖ-ਵੱਖ ਇਲਾਕਿਆਂ ‘ਚ ਸੀਸੀਟੀਵੀ ਫੁਟੇਜ਼ ਜਾਂਚ ਕੀਤੀ। ਅੰਮ੍ਰਿਤਸਰ ਤੋਂ ਇੱਕ ਸੀਸੀਟੀਵੀ ‘ਚ ਸ਼ੱਕੀ ਵਿਅਕਤੀ ਆਪਣਾ ਮੋਟਰਸਾਈਕਲ ਪਾਰਕ ਕਰਦਾ ਹੋਇਆ ਨਜ਼ਰ ਆਇਆ ਹੈ। ਪੁਲਿਸ ਨੇ ਉਸ ਦਾ ਮੋਟਰਸਾਈਕਲ ਵੀ ਅੰਮ੍ਰਿਤਸਰ ‘ਚ ਜ਼ਬਤ ਕਰ ਲਿਆ ਹੈ।

ਕਿਵੇਂ ਮਿਲੀ ਧਮਾਕੇ ਦੀ ਜਾਣਕਾਰੀ?
ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਧਮਾਕੇ ਦਾ ਉਸ ਵੇਲੇ ਪਤਾ ਚਲਿਆ ਜਦੋਂ ਟ੍ਰੇਨ ਦਾ ਲੋਕੋ ਪਾਇਲਟ ਮਾਲ ਗੱਡੀ ਲੈ ਜਾ ਰਿਹਾ ਸੀ। ਇਸ ਦੌਰਾਨ ਗੱਡੀ ਥੱਲੇ ਜ਼ੋਰਦਾਰ ਧਮਾਕਾ ਹੋਇਆ, ਜਿਸ ਤੋਂ ਬਾਅਦ ਲੋਕੋ ਪਾਇਲਟ ਨੇ ਜਾਣਕਾਰੀ ਦਿੱਤੀ ਕਿ ਕੁੱਝ ਗੜਬੜ ਹੈ ਤੇ ਗੱਡੀ ਘਟਨਾ ਵਾਲੀ ਥਾਂ ਤੋਂ ਅੱਗੇ ਨਿਕਲ ਗਈ ਹੈ। ਉਸ ਤੋਂ ਬਾਅਦ ਜ਼ਿਲ੍ਹਿ ਪੁਲਿਸ ਡੀਆਈਜੀ, ਐਸਐਸਪੀ ਤੇ ਜੀਆਰਪੀ ਦੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ।

Read Latest News and Breaking News at Daily Post TV, Browse for more News

Ad
Ad

Punjab District News