Banner
Banner

ਪਟਿਆਲਾ ਅਦਾਲਤ ਨੇ ਵਿਧਾਇਕ ਪਠਾਨਮਾਜਰਾ ਨੂੰ 12 ਨਵੰਬਰ ਤੱਕ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ, ਘਰ ਬਾਹਰ ਲਗਾਇਆ ਨੋਟਿਸ

Patiala Court: ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ, 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ। Patiala Court orders to MLA Pathanmajra: ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਅਦਾਲਤ ਨੇ ਆਪਣੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ 12 ਨਵੰਬਰ ਤੱਕ […]
Amritpal Singh
By : Updated On: 06 Nov 2025 10:24:AM
ਪਟਿਆਲਾ ਅਦਾਲਤ ਨੇ ਵਿਧਾਇਕ ਪਠਾਨਮਾਜਰਾ ਨੂੰ 12 ਨਵੰਬਰ ਤੱਕ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ, ਘਰ ਬਾਹਰ ਲਗਾਇਆ ਨੋਟਿਸ

Patiala Court: ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ, 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ।

Patiala Court orders to MLA Pathanmajra: ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਅਦਾਲਤ ਨੇ ਆਪਣੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਉਹ ਨਿਰਧਾਰਤ ਸਮੇਂ ਤੱਕ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧ ‘ਚ ਉਨ੍ਹਾਂ ਦੇ ਪਟਿਆਲਾ ਸਥਿਤ ਘਰ ‘ਤੇ ਇੱਕ ਨੋਟਿਸ ਲਗਾਇਆ ਗਿਆ ਸੀ। ਮਾਹਿਰਾਂ ਮੁਤਾਬਕ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ, 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ‘ਤੇ ਬਲਾਤਕਾਰ ਦਾ ਦੋਸ਼ ਹੈ। ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ‘ਚ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਪੁਲਿਸ ਨਾਲ ਝੜਪ ਕਰਕੇ ਫਰਾਰ ਹੋ ਗਿਆ।

ਇਸ ਸਬੰਧੀ ਹਰਿਆਣਾ ‘ਚ ਵੀ ਐਫਆਈਆਰ ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਪਠਾਨਮਾਜਰਾ ਨੇ ਪਟਿਆਲਾ ‘ਚ ਜ਼ਮਾਨਤ ਲਈ ਅਰਜ਼ੀ ਵੀ ਦਾਇਰ ਕੀਤੀ ਸੀ, ਪਰ ਇਸ ‘ਤੇ ਫੈਸਲਾ 9 ਅਕਤੂਬਰ ਨੂੰ ਆਇਆ ਅਤੇ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ।

Read Latest News and Breaking News at Daily Post TV, Browse for more News

Ad
Ad