Punjab News: ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਪੁਲਿਸ ਚੌਂਕੀ ਵਿਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ ਪੁਲਿਸ ਚੌਂਕੀ ਦੇ ਨਾਲ ਬਣੇ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਮਗਰੋਂ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਅਤੇ ਐਸ.ਪੀ.ਡੀ. ਯੋਗੇਸ਼ ਸ਼ਰਮਾ ਵਲੋਂ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪਰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗਾ। ਮੁੱਢਲੀ ਜਾਂਚ ਵਿਚ ਐਸ.ਐਸ.ਪੀ. ਪਟਿਆਲਾ ਵਲੋਂ ਗ੍ਰਨੇਡ ਹਮਲੇ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਹੋਰ ਪੜਤਾਲ ਮਗਰੋਂ ਅਸਲ ਤੱਥ ਸਾਹਮਣੇ ਲਿਆਂਦੇ ਜਾਣ ਦੀ ਗੱਲ ਕਹੀ ਜਾ ਰਹੀ ਹੈ।

Punjab ਨੇ ਰਿਕਾਰਡ ਘੱਟ ਦਰਾਂ ‘ਤੇ 2400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਸੌਦਿਆਂ ‘ਤੇ ਲਗਾਈ ਮੋਹਰ ; ਹਰਭਜਨ ਸਿੰਘ ਈਟੀਓ
ਪੰਜਾਬ ਨੇ ਸਫਲ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਰਾਹੀਂ ਇੱਕ ਹਰੇ ਭਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। Punjab solar power : ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਪੰਜਾਬ ਦੇ ਬਿਜਲੀ ਮੰਤਰੀ, ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...