Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

Patiala News: ਰੇਲਗੱਡੀ ਵਿੱਚ ਚੜ੍ਹਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ , ਔਰਤ ਦਾ ਫਿਸਲਿਆ ਪੈਰ ਤੇ….

Patiala Train Accident: ਸਵੇਰੇ ਲਗਭਗ 9:30 ਵਜੇ ਪਟਿਆਲਾ ਰੇਲਵੇ ਸਟੇਸ਼ਨ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਔਰਤ ਟ੍ਰੇਨ ਵਿੱਚ ਚੜ੍ਹਦੇ ਸਮੇਂ ਫਿਸਲ ਗਈ ਅਤੇ ਟ੍ਰੇਨ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਔਰਤ ਦੀ ਸੱਜੀ ਲੱਤ ਦੀਆਂ ਉਂਗਲਾਂ ਅਤੇ ਹੱਥ ਅਤੇ ਖੱਬੇ ਪੈਰ ਦੀਆਂ ਉਂਗਲਾਂ ਕੱਟੀਆਂ ਗਈਆਂ। ਔਰਤ ਦੀ ਪਛਾਣ ਅੰਜਲੀ (28 ਸਾਲ) […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Patiala Train Accident: ਸਵੇਰੇ ਲਗਭਗ 9:30 ਵਜੇ ਪਟਿਆਲਾ ਰੇਲਵੇ ਸਟੇਸ਼ਨ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਔਰਤ ਟ੍ਰੇਨ ਵਿੱਚ ਚੜ੍ਹਦੇ ਸਮੇਂ ਫਿਸਲ ਗਈ ਅਤੇ ਟ੍ਰੇਨ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਔਰਤ ਦੀ ਸੱਜੀ ਲੱਤ ਦੀਆਂ ਉਂਗਲਾਂ ਅਤੇ ਹੱਥ ਅਤੇ ਖੱਬੇ ਪੈਰ ਦੀਆਂ ਉਂਗਲਾਂ ਕੱਟੀਆਂ ਗਈਆਂ। ਔਰਤ ਦੀ ਪਛਾਣ ਅੰਜਲੀ (28 ਸਾਲ) ਵਜੋਂ ਹੋਈ ਹੈ, ਜੋ ਕਿ ਦਤੀਆ, ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਹੈ।

ਜਾਣਕਾਰੀ ਦਿੰਦੇ ਹੋਏ ਜੀਆਰਪੀ ਦੇ ਏਐਸਆਈ ਰਵੀ ਦੱਤ ਨੇ ਦੱਸਿਆ ਕਿ ਦਾਦਰ ਐਕਸਪ੍ਰੈਸ ਸਵੇਰੇ ਲਗਭਗ 9:30 ਵਜੇ ਰੁਕੀ ਅਤੇ ਪੀੜਤ ਔਰਤ ਅੰਜਲੀ ਕੁਝ ਸਮਾਨ ਲੈਣ ਲਈ ਟ੍ਰੇਨ ਤੋਂ ਹੇਠਾਂ ਉਤਰੀ। ਇਸ ਦੌਰਾਨ ਜਿਵੇਂ ਹੀ ਟ੍ਰੇਨ ਚੱਲਣ ਲੱਗੀ, ਉਹ ਭੱਜ ਕੇ ਟ੍ਰੇਨ ਵਿੱਚ ਚੜ੍ਹਨ ਦੀ ਕੋਸ਼ਿਸ਼ ਕੀਤੀ, ਪਰ ਉਸਦਾ ਪੈਰ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਪਈ। ਜਿਸ ਕਾਰਨ ਉਹ ਟ੍ਰੇਨ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਗੰਭੀਰ ਜ਼ਖਮੀ ਹੋ ਗਈ।

ਜਾਣਕਾਰੀ ਅਨੁਸਾਰ, ਪੀੜਤ ਔਰਤ ਆਪਣੇ ਪਰਿਵਾਰ ਨਾਲ ਮੱਧ ਪ੍ਰਦੇਸ਼ (ਐਮਪੀ) ਦੇ ਦਤੀਆ ਸ਼ਹਿਰ ਤੋਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੀ। ਇਸ ਭਿਆਨਕ ਦ੍ਰਿਸ਼ ਨੂੰ ਦੇਖ ਕੇ ਯਾਤਰੀਆਂ ਨੇ ਤੁਰੰਤ ਟ੍ਰੇਨ ਦੀ ਚੇਨ ਖਿੱਚ ਦਿੱਤੀ, ਜਿਸ ਕਾਰਨ ਟ੍ਰੇਨ ਰੁਕ ਗਈ ਅਤੇ ਜ਼ਖਮੀ ਔਰਤ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News