Journalism Of Hope
BREAKING NEWS
ਲੋਕ ਸਭਾ 'ਚ ਹੰਗਾਮੇ ਦਰਮਿਆਨ Anti Paper Leak ਬਿੱਲ ਪਾਸ, ਵਿਰੋਧੀ ਧਿਰ 'ਤੇ ਵਰ੍ਹੇ ਜਿਤੇਂਦਰ ਸਿੰਘ....ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ‘ਚ ਕੀਤੀਆਂ ਸੋਧਾਂ, ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਡਰਾਫਟ....ਅੰਮ੍ਰਿਤਪਾਲ ਦੀ ਰਿਹਾਈ ਲਈ ਕੂਚ, ਬੈਰੀਕੇਡ ਤੋੜ ਚੰਡੀਗੜ੍ਹ ‘ਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ.....

ਪਟਿਆਲਾ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ

Patiala Petrol Bomb Attack; ਪਟਿਆਲਾ ਦੇ ਅਬਚਲ ਨਗਰ ਵਿੱਚ 25 ਜੁਲਾਈ ਦੀ ਰਾਤ ਇੱਕ ਘਰ ‘ਤੇ ਹੋਏ ਪੈਟਰੋਲ ਬੰਬ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਘਟਨਾ ਕਿਸੇ ਗੈਂਗਵਾਰ ਜਾਂ ਅੱਤਵਾਦੀ ਗਤੀਵਿਧੀ ਨਾਲ ਨਹੀਂ, ਸਗੋਂ ਆਪਸੀ ਰੰਜਿਸ਼ ਦਾ ਨਤੀਜਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ […]
Jaspreet Singh
By : Published: 29 Jul 2026 20:06:PM
ਪਟਿਆਲਾ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ

Patiala Petrol Bomb Attack; ਪਟਿਆਲਾ ਦੇ ਅਬਚਲ ਨਗਰ ਵਿੱਚ 25 ਜੁਲਾਈ ਦੀ ਰਾਤ ਇੱਕ ਘਰ ‘ਤੇ ਹੋਏ ਪੈਟਰੋਲ ਬੰਬ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਘਟਨਾ ਕਿਸੇ ਗੈਂਗਵਾਰ ਜਾਂ ਅੱਤਵਾਦੀ ਗਤੀਵਿਧੀ ਨਾਲ ਨਹੀਂ, ਸਗੋਂ ਆਪਸੀ ਰੰਜਿਸ਼ ਦਾ ਨਤੀਜਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਨੌਜਵਾਨ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਪਰਮਿੰਦਰ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਬੀਅਰ ਦੀ ਬੋਤਲ ਵਿੱਚ ਪੈਟਰੋਲ ਭਰ ਕੇ, ਕੱਪੜੇ ਦੀ ਬੱਤੀ ਲਗਾ ਕੇ ਪੈਟਰੋਲ ਬੰਬ ਤਿਆਰ ਕੀਤਾ ਅਤੇ ਘਰ ਵੱਲ ਸੁੱਟ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ, ਐਸਪੀ ਸੁਖ ਅੰਮ੍ਰਿਤ ਸਿੰਘ ਰੰਧਾਵਾ ਅਤੇ ਸੀਆਈਏ ਇੰਚਾਰਜ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ। ਗੁਪਤ ਸੂਚਨਾ ਅਤੇ ਤਕਨੀਕੀ ਜਾਂਚ ਦੇ ਆਧਾਰ ‘ਤੇ ਪੁਲਿਸ ਨੇ ਹਰਸ਼ਜੀਤ ਸਿੰਘ ਉਰਫ਼ ਹਰਸ਼, ਪਰਮੇਸ਼ਵਰ ਅਤੇ ਹਰਵਿੰਦਰ ਸਿੰਘ ਉਰਫ਼ ਜੌਨੀ ਨੂੰ ਗ੍ਰਿਫ਼ਤਾਰ ਕਰ ਲਿਆ।

ਰੰਜਿਸ਼ ਕਾਰਨ ਰਚੀ ਸਾਜ਼ਿਸ਼

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਜੌਨੀ ਦਾ ਕੁਝ ਸਮਾਂ ਪਹਿਲਾਂ ਪਰਮਿੰਦਰ ਸਿੰਘ ਨਾਲ ਵਿਵਾਦ ਹੋਇਆ ਸੀ। ਦੋਵਾਂ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਦਾ ਬਦਲਾ ਲੈਣ ਲਈ ਜੌਨੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਰਚੀ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।

ਤਿੰਨੇ ਮੁਲਜ਼ਮ ਪਹਿਲਾਂ ਵੀ ਰਹਿ ਚੁੱਕੇ ਹਨ ਕੇਸਾਂ ਵਿੱਚ ਨਾਮਜ਼ਦ

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪਹਿਲਾਂ ਦਰਜ ਮਾਮਲਿਆਂ ਵਿੱਚ ਜ਼ਮਾਨਤ ‘ਤੇ ਬਾਹਰ ਸਨ। ਫਿਲਹਾਲ ਪੁਲਿਸ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਹੋਰ ਮੁਲਜ਼ਮਾਂ ਬਾਰੇ ਵੀ ਜਾਣਕਾਰੀ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News